ਉੱਪ ਰਾਜਪਾਲ ਨੇ CM ਆਤਿਸ਼ੀ ਦੀ ਕੀਤੀ ਪ੍ਰਸ਼ੰਸਾ
Friday, Nov 22, 2024 - 05:54 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀ ਪ੍ਰਸ਼ੰਸਾ ਕਰਦੇ ਹੋਏ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੋਂ 'ਹਜ਼ਾਰ ਗੁਣਾ ਬਿਹਤਰ' ਹੈ। ਇੰਦਰਾ ਗਾਂਧੀ ਦਿੱਲੀ ਮਹਿਲਾ ਤਕਨੀਕੀ ਯੂਨੀਵਰਸਿਟੀ ਦੇ 7ਵੇਂ ਡਿਗਰੀ ਵੰਡ ਸਮਾਰੋਹ 'ਚ ਸਕਸੈਨਾ ਨੇ ਕਿਹਾ,''ਮੈਨੂੰ ਅੱਜ ਖੁਸ਼ੀ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਇਕ ਔਰਤ ਹੈ ਅਤੇ ਮੈਂ ਪੂਰੇ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਕੇਜਰੀਵਾਲ ਤੋਂ ਹਜ਼ਾਰ ਗੁਣਾ ਬਿਹਤਰ ਹੈ।'' ਉੱਪ ਰਾਜਪਾਲ ਨੇ ਸਮਾਰੋਹ 'ਚ ਸ਼ਾਮਲ ਹੋਈ ਆਤਿਸ਼ੀ ਵੱਲ ਦੇਖ ਕੇ ਇਹ ਟਿੱਪਣੀ ਕੀਤੀ। ਪ੍ਰੋਗਰਾਮ 'ਚ ਮੁੱਖ ਮੰਤਰੀ ਆਤਿਸ਼ੀ ਨੇ ਵੀ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ 'ਚ ਸਕਸੈਨਾ ਨੇ ਵਿਦਿਆਰਥਣਾਂ ਨੂੰ ਕਿਹਾ,''ਜਿਵੇਂ-ਜਿਵੇਂ ਤੁਸੀਂ ਅੱਗੇ ਵਧਦੇ ਹੋ, ਤੁਹਾਡੇ ਸਾਹਮਣੇ ਚਾਰ ਮਾਰਗ ਦਰਸ਼ਕ ਗੱਲਾਂ ਹੁੰਦੀਆਂ ਹਨ। ਪਹਿਲਾਂ ਹੈ ਖ਼ੁਦ ਦੇ ਪ੍ਰਤੀ ਤੁਹਾਡੀ ਜ਼ਿੰਮੇਵਾਰੀ, ਦੂਜੀ ਹੈ ਆਪਣੇ ਮਾਤਾ-ਪਿਤਾ ਤੇ ਪਰਿਵਾਰ ਦੇ ਪ੍ਰਤੀ ਤੁਹਾਡੀ ਜ਼ਿੰਮੇਵਾਰੀ, ਜਦੋਂ ਕਿ ਤੀਜੀ ਹੈ ਸਮਾਜ ਅਤੇ ਰਾਸ਼ਟਰ ਨਿਰਮਾਣ ਦੇ ਪ੍ਰਤੀ ਜ਼ਿੰਮੇਵਾਰੀ।''
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਉਨ੍ਹਾਂ ਕਿਹਾ,''ਚੌਥੀ ਜ਼ਿੰਮੇਵਾਰੀ ਇਹ ਹੈ ਕਿ ਤੁਸੀਂ ਖ਼ੁਦ ਨੂੰ ਇਕ ਅਜਿਹੀ ਔਰਤ ਵਜੋਂ ਸਾਬਿਤ ਕਰੋ, ਜਿਸ ਨੇ ਲਿੰਗ ਭੇਦਭਾਵ ਦੀ ਦੀਵਾਰ ਨੂੰ ਤੋੜਿਆ ਅਤੇ ਸਾਰੇ ਖੇਤਰਾਂ 'ਚ ਦੂਜਿਆਂ ਦੇ ਬਰਾਬਰ ਖੜ੍ਹੀ ਹੋਈ।'' ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸ਼ਾਸਨ ਅਤੇ ਨੌਕਰਸ਼ਾਹੀ 'ਤੇ ਸੱਦੇ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਟਕਰਾਅ ਜਾਰੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਨੇ ਸਤੰਬਰ 'ਚ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਜਨਤਾ ਤੋਂ 'ਈਮਾਨਦਾਰੀ ਦਾ ਪ੍ਰਮਾਣ ਪੱਤਰ' ਮੰਗਣਗੇ। ਕੇਜਰੀਵਾਲ ਨੇ ਵਿਧਾਇਕ ਦਲ ਦੀ ਬੈਠਕ 'ਚ ਮੁੱਖ ਮੰਤਰੀ ਵਜੋਂ ਆਤਿਸ਼ੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਸਾਰਿਆਂ ਦੀ ਸਹਿਮਤੀ ਨਾਲ ਸਵੀਕਾਰ ਕਰ ਲਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8