20 ਫਰਵਰੀ ਦੀ ਸ਼ਾਮ ਨੂੰ ਸਹੁੰ ਚੁੱਕਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ
Monday, Feb 17, 2025 - 05:57 PM (IST)

ਨਵੀਂ ਦਿੱਲੀ- ਦਿੱਲੀ ਦੇ ਅਗਲੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ 20 ਫਰਵਰੀ ਨੂੰ ਰਾਮਲੀਲਾ ਮੈਦਾਨ 'ਚ ਸਹੁੰ ਚੁੱਕਣ ਦੀ ਸੰਭਾਵਨਾ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ 20 ਫਰਵਰੀ ਨੂੰ ਸ਼ਾਮ 4.30 ਵਜੇ ਹੋਣ ਦੀ ਸੰਭਾਵਨਾ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ, ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨਡੀਏ) ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉੱਪ ਮੁੱਖ ਮੰਤਰੀਆਂ ਦੀ ਇਕ ਮੀਟਿੰਗ ਵੀ ਦਿੱਲੀ 'ਚ ਹੋਵੇਗੀ। ਸਹੁੰ ਚੁੱਕ ਸਮਾਰੋਹ ਤੋਂ ਪਹਿਲੇ ਦਿੱਲੀ 'ਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉੱਪ ਮੁੱਖ ਮੰਤਰੀਆਂ ਦੀ ਇਕ ਬੈਠਕ ਵੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਬੈਠਕ ਤੋਂ ਬਾਅਦ ਸਾਰੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣਗੇ ਉੱਡ ਜਾਣਗੇ ਹੋਸ਼
ਸੂਤਰਾਂ ਨੇ ਦੱਸਿਆ ਕਿ ਹੁਣ ਭਾਜਪਾ ਵਿਧਾਇਕ ਦਲ ਦੀ ਬੈਠਕ ਬੁੱਧਵਾਰ ਨੂੰ ਹੋਵੇਗੀ। ਵਿਧਾਇਕ ਦਲ ਦੀ ਬੈਠਕ 'ਚ ਨੇਤਾ ਦੀ ਚੋਣ ਕੀਤੀ ਜਾਵੇਗੀ, ਜੋ ਦਿੱਲੀ ਦਾ ਅਗਲਾ ਮੁੱਖ ਮੰਤਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਬੈਠਕ 'ਚ ਸਹੁੰ ਚੁੱਕ ਸਮਾਰੋਹ ਦੇ ਵੇਰਵੇ 'ਤੇ ਵੀ ਚਰਚਾ ਕੀਤੀ ਜਾਵੇਗੀ। ਭਾਜਪਾ 5 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰ ਕੇ 27 ਸਾਲ ਬਾਅਦ ਦਿੱਲੀ 'ਚ ਸੱਤਾ 'ਚ ਆਈ ਹੈ। ਭਾਜਪਾ ਨੇ ਸ਼ਾਨਦਾਰ ਜਿੱਤ ਨਾਲ ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਦੇ 10 ਸਾਲ ਦੇ ਸ਼ਾਸਨ ਨੂੰ ਖ਼ਤਮ ਕਰ ਦਿੱਤਾ। ਭਾਜਪਾ ਨੇ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ 'ਚੋਂ 48 'ਤੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਅਹੁਦੇ ਲਈ ਕਈ ਨਵੇਂ ਚੁਣੇ ਵਿਧਾਇਕਾਂ ਦੇ ਨਾਂ ਚਰਚਾ 'ਚ ਹਨ। ਸੀਨੀਅਰ ਅਹੁਦੇ ਲਈ ਸਭ ਤੋਂ ਅੱਗੇ ਮੰਨੇ ਜਾਣ ਵਾਲਿਆਂ 'ਚ ਪ੍ਰਵੇਸ਼ ਵਰਮਾ, ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਵਿਜੇਂਦਰ ਗੁਪਤਾ ਅਤੇ ਸਤੀਸ਼ ਉਪਾਧਿਆਏ ਸ਼ਾਮਲ ਹਨ। ਵਰਮਾ ਨੇ ਵਿਧਾਨ ਸਭਾ ਚੋਣਾਂ 'ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਰਾਇਆ ਸੀ। ਉਹ ਜਾਟ ਬਿਰਾਦਰੀ ਤੋਂ ਆਉਂਦੇ ਹਨ। ਅਜਿਹੇ 'ਚ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਦੇ ਪ੍ਰਮੁੱਖ ਦਾਅਵੇਦਾਰਾਂ 'ਚ ਮੰਨਿਆ ਜਾ ਰਿਹਾ ਹੈ। ਪਵਨ ਸ਼ਰਮਾ, ਆਸ਼ੀਸ਼ ਸੂਦ, ਰੇਖਾ ਗੁਪਤਾ ਅਤੇ ਸ਼ਿਖਾ ਰਾਏ ਸਮੇਤ ਹੋਰ ਨੂੰ ਵੀ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ 'ਚ ਕਈ ਨੇਤਾਵਾਂ ਦਾ ਮੰਨਣਾ ਹੈ ਕਿ ਰਾਜਸਥਾਨ, ਹਰਿਆਣਾ,ਮੱਧ ਪ੍ਰਦੇਸ਼, ਓਡੀਸ਼ਾ ਅਤੇ ਛੱਤੀਸਗੜ੍ਹ ਦੀ ਤਰ੍ਹਾਂ ਭਾਜਪਾ ਲੀਡਰਸ਼ਿਪ ਨਵੇਂ ਚੁਣੇ ਵਿਧਾਇਕਾਂ 'ਚੋਂ ਕਿਸੇ ਇਕ 'ਤੇ ਦਾਅ ਲਗਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8