ਦਿੱਲੀ : ਪੀੜਤ ਬੱਚੀ ਨੂੰ ਮਿਲਣ ਏਮਜ਼ ਪਹੁੰਚੇ ਕੇਜਰੀਵਾਲ, ਕਿਹਾ- ਦੋਸ਼ੀਆਂ ਨੂੰ ਦਿਵਾਉਣਗੇ ਸਖਤ ਸਜ਼ਾ
Thursday, Aug 06, 2020 - 06:00 PM (IST)
ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਪੱਛਮ ਵਿਹਾਰ ਇਲਾਕੇ 'ਚ 12 ਸਾਲਾ ਬੱਚੀ ਨਾਲ ਇਕ ਅਣਪਛਾਤੇ ਵਿਅਕਤੀ ਵਲੋਂ ਰੇਪ ਦੀ ਕੋਸ਼ਿਸ਼ ਕੀਤੀ ਗਈ। ਬੱਚੀ ਦੇ ਸਰੀਰ 'ਤੇ ਸੱਟ ਦੇ ਨਿਸ਼ਾਨ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਹੈ। ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੱਚੀ ਨੂੰ ਮਿਲਣ ਹਸਪਤਾਲ ਪਹੁੰਚੇ। ਕੇਜਰੀਵਾਲ ਨੇ ਕਿਹਾ ਕਿ ਮੈਂ ਕਮਿਸ਼ਨਰ ਨਾਲ ਗੱਲ ਕੀਤੀ ਹੈ। ਪੁਲਸ ਦੋਸ਼ੀਆਂ ਨੂੰ ਫੜਨ 'ਚ ਲੱਗੀ ਹੈ। ਸਰਕਾਰ ਦੋਸ਼ੀਆਂ ਨੂੰ ਸਖਤ ਤੋਂ ਸ਼ਖਤ ਸਜ਼ਾ ਦਿਵਾਏਗੀ। ਉਨ੍ਹਾਂ ਨੇ ਕਿਹਾ ਕਿ ਪੀੜਤ ਬੱਚੀ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਦਿੱਤੇ ਗਏ ਹਨ।
ਉੱਥੇ ਹੀ ਇਸ ਮਾਮਲੇ 'ਤੇ ਰਾਜਨੀਤੀ ਸ਼ੁਰੂ ਹੋ ਗਈ ਹੈ। ਜਨਾਨੀਆਂ ਵਿਰੁੱਧ ਅਪਰਾਧ ਨੂੰ ਲੈ ਕੇ ਦਿੱਲੀ ਸਰਕਾਰ ਵਿਰੁੱਧ ਏਮਜ਼ 'ਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਪੱਛਮੀ ਦਿੱਲੀ ਦੇ ਪੱਛਮ ਵਿਹਾਰ ਇਲਾਕੇ 'ਚ 12 ਸਾਲ ਦੀ ਇਕ ਬੱਚੀ ਨਾਲ ਰੇਪ ਦੀ ਕੋਸ਼ਿਸ਼ ਕੀਤੀ ਗਈ। ਬੱਚੀ ਦੇ ਸਰੀਰ 'ਤੇ ਸੱਟ ਦੇ ਨਿਸ਼ਾਨ ਹਨ ਅਤੇ ਹਾਲੇ ਉਸ ਦੀ ਹਾਲਤ ਨਾਜ਼ੁਕ ਹੈ।
ਇਹ ਵੀ ਪੜ੍ਹੋ: ਬੱਚੀ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ, ਕੈਂਚੀ ਨਾਲ ਸਿਰ ਅਤੇ ਸਰੀਰ 'ਤੇ ਕੀਤੇ ਕਈ ਵਾਰ
ਪੁਲਸ ਨੇ ਦੱਸਿਆ ਕਿ ਘਟਨਾ ਮੰਗਲਵਾਰ ਦੀ ਹੈ। ਹਾਲੇ ਦੋਸ਼ੀ ਗ੍ਰਿਫਤ ਤੋਂ ਬਾਹਰ ਹਨ ਪਰ ਉਸ ਨੂੰ ਜਲਦ ਹੀ ਫੜ ਲਿਆ ਜਾਵੇਗਾ। ਦੋਸ਼ੀ ਦਾ ਪਤਾ ਲਗਾਉਣ ਲਈ ਪੁਲਸ ਗੁਆਂਢੀਆਂ ਤੋਂ ਪੁੱਛ-ਗਿੱਛ ਕਰਨ ਦੇ ਨਾਲ ਹੀ ਨੇੜੇ-ਤੇੜੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮੰਗਲਵਾਰ ਸ਼ਾਮ ਨੂੰ ਮਿਲੀ। ਗੁਆਂਢੀਆਂ ਨੇ ਪੀੜਤਾ ਨੂੰ ਖੂਨ ਨਾਲ ਲੱਥਪੱਥ ਦੇਣ ਤੋਂ ਬਾਅਦ ਪੁਲਸ ਅਤੇ ਉਸ ਦੇ ਮਾਤਾ-ਪਿਤਾ ਨੂੰ ਸੂਚਨਾ ਦਿੱਤੀ। ਪੀੜਤਾ ਨੂੰ ਕੋਲ ਦੇ ਹੀ ਇਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਸ਼ੁਰੂਆਤੀ ਇਲਾਜ ਤੋਂ ਬਾਅਦ ਉਸ ਨੂੰ ਏਮਜ਼ ਲਈ ਰੈਫਰ ਕੀਤਾ ਗਿਆ। ਪੁਲਸ ਨੇ ਸੰਬੰਧਤ ਧਾਰਾਵਾਂ ਦੇ ਅਧੀਨ ਮੁਕੱਦਮਾ ਦਰਜ ਕੀਤਾ ਹੈ।