ਦਿੱਲੀ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 10 ਬੰਗਲਾਦੇਸ਼ੀ ਗ੍ਰਿਫ਼ਤਾਰ
Wednesday, Oct 08, 2025 - 12:19 AM (IST)

ਨਵੀਂ ਦਿੱਲੀ, (ਭਾਸ਼ਾ)- ਦਿੱਲੀ ’ਚ ਗੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ 10 ਬੰਗਲਾਦੇਸ਼ੀ ਪ੍ਰਵਾਸੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਭੀਖ ਮੰਗਣ ਦੇ ਮਕਸਦ ਨਾਲ ਔਰਤਾਂ ਵਾਂਗ ਨਜ਼ਰ ਆਉਣ ਲਈ ਸਰਜਰੀ ਕਰਵਾਈ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ਾਲੀਮਾਰ ਬਾਗ ਤੇ ਮਹਿੰਦਰਾ ਪਾਰਕ ਖੇਤਰਾਂ ’ਚ 3 ਵੱਖ-ਵੱਖ ਕਾਰਵਾਈਆਂ ਦੌਰਾਨ ਉਕਤ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।
ਹੈਦਰਪੁਰ ਮੈਟਰੋ ਸਟੇਸ਼ਨ ਤੇ ਨਵੀਂ ਸਬਜ਼ੀ ਮੰਡੀ ਖੇਤਰਾਂ ’ਚ ਸ਼ੱਕੀ ਬੰਗਲਾਦੇਸ਼ੀ ਨਾਗਰਿਕਾਂ ਬਾਰੇ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਕਾਰਵਾਈ ਕੀਤੀ।