ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਭਾਜਪਾ ਦੀ ਸਿਆਸੀ ਸਾਜ਼ਿਸ਼: ਆਤਿਸ਼ੀ

Friday, Mar 22, 2024 - 09:56 AM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਭਾਜਪਾ ਦੀ ‘ਸਿਆਸੀ ਸਾਜ਼ਿਸ਼’ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਤਿਸ਼ੀ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ 'ਤੇ ਹਮਲੇ ਸ਼ੁਰੂ ਹੋ ਗਏ ਹਨ। ਇਸ ਤੋਂ ਇਹ ਪਤਾ ਲੱਗਦਾ ਹੈ ਕਿ ਭਾਜਪਾ ਚੋਣਾਂ ਨੂੰ ਪ੍ਰਭਾਵਤ ਕਰਨ ਅਤੇ ਫਤਵਾ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।  ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਕਿਸੇ ਕੌਮੀ ਪਾਰਟੀ ਦੇ ਕੌਮੀ ਕਨਵੀਨਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਿਆਸੀ ਸਾਜ਼ਿਸ਼ ਹੈ।  ਈਡੀ ਦੀ ਵਰਤੋਂ ਕਰਕੇ ਇਕ ਵਿਰੋਧੀ ਧਿਰ ਦੇ ਰਾਸ਼ਟਰੀ ਨੇਤਾ ਨੂੰ ਇਕ ਅਜਿਹੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਸਬੰਧ ਵਿਚ ਈਡੀ ਅੱਜ ਤੱਕ ਅਦਾਲਤ ਸਾਹਮਣੇ ਕੋਈ ਵੀ ਸਬੂਤ ਨਹੀਂ ਰੱਖ ਸਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਨੂੰ ਵਿਸ਼ਵਾਸ ਹੈ ਕਿ ਸੁਪਰੀਮ ਕੋਰਟ ਦੇਸ਼ ਵਿੱਚ ਲੋਕਤੰਤਰ ਦੀ ਰੱਖਿਆ ਕਰੇਗੀ।

ਇਹ ਵੀ ਪੜ੍ਹੋ: ਬ੍ਰਿਟੇਨ 'ਚ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ ਸਿੱਖ ਕਾਰਕੁਨ ਨੂੰ ਜੇਲ੍ਹ

ਸਿਰਫ਼ ਅਤੇ ਸਿਰਫ਼ ਇਹ ਦਿਖਾਉਂਦਾ ਹੈ ਕਿ ਇਹ ਬੀਜੇਪੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਰ ਹੀ ਹੈ। ਪੀ. ਐੱਮ. ਨਰਿੰਦਰ ਮੋਦੀ ਅਤੇ ਬੀਜੇਪੀ ਨੂੰ ਲੱਗਦਾ ਹੈ ਕਿ ਜੋ ਉਨ੍ਹਾਂ ਨੂੰ ਚੇਲੈਂਜ ਕਰ ਸਕਦਾ ਹੈ ਉਹ ਅਰਵਿੰਦ ਕੇਜਰੀਵਾਲ ਹਨ। ਇਸ ਲਈ ਬੀਜੇਪੀ ਅਤੇ ਪੀ. ਐੱਮ. ਆਮ ਆਦਮੀ ਪਾਰਟੀ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਇਕ ਤੋਂ ਬਾਅਦ ਇਕ ਆਪ ਦੇ ਨੇਤਾਵਾਂ ਨੂੰ ਝੂਠੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਪਰ ਦਿੱਲੀ ਅਤੇ ਦੇਸ਼ ਦੇ ਲੋਕ ਇਸ ਦਾ ਜਵਾਬ ਦੇਣਗੇ।

ਇਹ ਵੀ ਪੜ੍ਹੋ: ਕੈਨੇਡਾ ’ਚ 40 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਣੇ 2 ਭਾਰਤੀ ਗ੍ਰਿਫ਼ਤਾਰ

ਮੈਂ ਬੀਜੇਪੀ ਨੂੰ ਦੱਸਣਾ ਚਾਹੁੰਦੀ ਹਾਂ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਮੁੱਖ ਮੰਤਰੀ ਨਹੀਂ, ਇਕ ਨੇਤਾ ਨਹੀਂ, ਸਗੋਂ ਕੇਜਰੀਵਾਲ ਇਕ ਵਿਚਾਰ, ਪ੍ਰੇਰਣਾ ਅਤੇ ਉਹ ਵਿਅਕਤੀ ਹਨ ਜੋ ਇਨਕਮ ਟੈਕਸ ਦੀ ਨੌਕਰੀ ਛੱਡ ਕੇ ਇਸ ਦੇਸ਼ ਦੇ ਲੋਕਤੰਤਰ ਅਤੇ ਸਵਿਧਾਨ ਨੂੰ ਬਚਾਉਣ ਲਈ ਸੜਕਾਂ 'ਤੇ ਉਤਰੇ ਸੀ । ਅੱਜ ਜੇਕਰ ਤੁਸੀਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਕੈਂਪੇਨ ਵਿਚ ਜਾਣ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਹੈ ਤਾਂ ਮੈਂ ਬੀਜੇਪੀ ਨੂੰ ਦੱਸਣਾ ਚਾਹੁੰਦੀ ਹਾਂ ਕਿ ਤੁਸੀਂ ਇਕ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਸਕਦੇ ਹੋ ਪਰ ਹੁਣ ਦਿੱਲੀ ਅਤੇ ਦੇਸ਼ ਦੀਆਂ ਸੜਕਾਂ 'ਤੇ ਇਸ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਹਜ਼ਾਰਾਂ ਕੇਜਰੀਵਾਲ ਉਤਰਨਗੇ ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News