ਘਰ ''ਚ ਮਿਲੀਆਂ 11 ਲਾਸ਼ਾਂ ਵਾਲੇ ਸਥਾਨ ਬੁਰਾੜੀ ਪੁੱਜੇ ਦਿੱਲੀ ਦੇ ਸੀ.ਐਮ ਅਰਵਿੰਦ ਕੇਜਰੀਵਾਲ

07/01/2018 1:30:18 PM

ਨਵੀਂ ਦਿੱਲੀ— ਦਿੱਲੀ ਦੇ ਬੁਰਾੜੀ ਇਲਾਕੇ 'ਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਘਰ 'ਚ 11 ਲੋਕਾਂ ਦੀਆਂ ਲਾਸ਼ਾਂ ਰੱਸੀ ਦੇ ਸਹਾਰੇ ਲਟਕੀਆਂ ਮਿਲੀਆਂ। ਘਟਨਾ ਨਾਲ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ। ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਣਕਾਰੀ ਲਈ। ਪੁਲਸ ਤੋਂ ਘਟਨਾ ਸੰਬੰਧੀ ਜਾਣਕਾਰੀ ਲੈਣ ਦੇ ਬਾਅਦ ਸੀ.ਐਮ ਕੇਜਰੀਵਾਲ ਨੇ ਮੀਡੀਆ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਵੱਡੀ ਘਟਨਾ ਹੈ। ਪੁਲਸ ਇਸ ਮਾਮਲੇ ਦੀ ਜਾਂਚ 'ਚ ਲੱਗੀ ਹੈ। ਮਰਨ ਵਾਲਿਆਂ '7 ਔਰਤਾਂ ਹਨ। ਸਾਰੀਆਂ ਲਾਸ਼ਾਂ ਦੇ ਮੂੰਹ ਅਤੇ ਅੱਖਾਂ 'ਤੇ ਪੱਟੀਆਂ ਬੰਨ੍ਹੀਆਂ ਮਿਲੀਆਂ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਪੁਲਸ ਨੇ ਇਲਾਕੇ ਦੀ ਨਾਕਾਬੰਦੀ ਕਰਕੇ ਜਾਂਚ ਸ਼ੁਰੂ ਕੀਤੀ। ਪੁਲਸ ਦੀ ਮੰਨੋ ਤਾਂ ਸਾਰਿਆਂ ਦੀ ਮੌਤ ਦਾ ਕਾਰਨ ਪਤਾ ਨਹੀਂ ਚੱਲ ਸਕਿਆ ਹੈ।