ਦਿੱਲੀ ਦੀ CM ਆਤਿਸ਼ੀ ਨੇ ਹਨੂੰਮਾਨ ਮੰਦਰ 'ਚ ਕੀਤੀ ਪੂਜਾ, ਕੇਜਰੀਵਾਲ ਲਈ ਮੰਗਿਆ ਆਸ਼ੀਰਵਾਦ

Tuesday, Sep 24, 2024 - 01:37 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਦੇ ਇਕ ਦਿਨ ਬਾਅਦ ਆਤਿਸ਼ੀ ਨੇ ਮੰਗਲਵਾਰ ਨੂੰ ਕਨਾਟ ਪਲੇਸ 'ਚ ਹਨੂੰਮਾਨ ਮੰਦਰ 'ਚ ਪੂਜਾ ਕੀਤੀ ਅਤੇ ਜਨਤਾ ਲਈ ਕੰਮ ਕਰਦੇ ਰਹਿਣ ਅਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਮੁੜ ਬਿਠਾਉਣ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ। ਮੰਦਰ 'ਚ ਦਰਸ਼ਨ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਭਗਵਾਨ ਹਨੂੰਮਾਨ ਪਿਛਲ 2 ਸਾਲਾਂ ਤੋਂ ਦੁਸ਼ਮਣਾਂ ਦੇ ਹਮਲਿਆਂ ਤੋਂ ਆਮ ਆਦਮੀ ਪਾਰਟੀ (ਆਪ), ਦਿੱਲੀ 'ਚ ਉਸ ਦੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਦੀ ਰੱਖਿਆ ਕਰ ਰਹੇ ਹਨ। ਉਨ੍ਹਾਂ ਕਿਹਾ,''ਮੈਂ ਭਗਵਾਨ ਹਨੂੰਮਾਨ ਤੋਂ ਦਿੱਲੀ ਦੇ ਲੋਕਾਂ ਲਈ ਲਗਾਤਾਰ ਕੰਮ ਕਰਦੇ ਰਹਿਣ ਅਤੇ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਵਜੋਂ ਕੇਜਰੀਵਾਲ ਦੀ ਵਾਪਸੀ ਦਾ ਆਸ਼ੀਰਵਾਦ ਮੰਗਿਆ, ਜੋ ਹਰ ਸੰਕਟ ਤੋਂ ਸਾਡੀ ਰੱਖਿਆ ਕਰਦੇ ਹਨ।''

PunjabKesari

ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਕਿਹਾ ਕਿ ਉਹ ਇਸ (ਮੁੱਖ ਮੰਤਰੀ ਦੀ) ਕੁਰਸੀ 'ਤੇ ਉਦੋਂ ਤੱਕ ਨਹੀਂ ਬੈਠਣਗੇ, ਜਦੋਂ ਤੱਕ ਜਨਤਾ ਫਰਵਰੀ 'ਚ ਹੋਣ ਵਾਲੀਆਂ ਚੋਣਾਂ 'ਚ ਉਨ੍ਹਾਂ ਨੂੰ 'ਈਮਾਨਦਾਰੀ ਦਾ ਪ੍ਰਮਾਣ ਪੱਤਰ' ਨਹੀਂ ਦੇ ਦਿੰਦੀ। ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਸੀ,''ਮੈਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਚਾਰ ਮਹੀਨਿਆਂ ਤੱਕ ਉਸੇ ਤਰ੍ਹਾਂ ਕੰਮ ਕਰਾਂਗੀ, ਜਿਵੇਂ ਭਰਤ ਨੇ ਭਗਵਾਨ ਰਾਮ ਦੀਆਂ ਪਾਦੁਕਾਵਾਂ ਨੂੰ ਸਿੰਙਾਸਨ 'ਤੇ ਰੱਖ ਕੇ ਅਯੁੱਧਿਆ ਦਾ ਰਾਜਕਾਜ ਸੰਭਾਲਿਆ ਸੀ।'' ਆਤਿਸ਼ੀ ਨੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੀ ਕੁਰਸੀ ਦੀ ਬਜਾਏ ਇਕ ਹੋਰ ਕੁਰਸੀ 'ਤੇ ਬੈਠਣ ਦਾ ਫ਼ੈਸਲਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ 'ਚ ਕੇਜਰੀਵਾਲ ਦੀ ਕੁਰਸੀ ਉਨ੍ਹਾਂ ਦਾ ਇੰਤਜ਼ਾਰ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News