ਦਿੱਲੀ ਪੁੱਜੇ CM ਮਾਨ, ਪੰਜਾਬ ਦੇ ਇਸ ਭਖਦੇ ਮੁੱਦੇ 'ਤੇ ਗਜੇਂਦਰ ਸ਼ੇਖ਼ਾਵਤ ਨਾਲ ਕਰਨਗੇ ਮੁਲਾਕਾਤ
Tuesday, Jul 26, 2022 - 03:29 PM (IST)
ਨਵੀਂ ਦਿੱਲੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਸੰਸਦ ਭਵਨ ਵਿਖੇ ਪਹੁੰਚ ਗਏ ਹਨ। ਮੁੱਖ ਮੰਤਰੀ ਮਾਨ ਮਾਣਯੋਗ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸ਼ੇਖ਼ਾਵਤ ਜੀ ਨਾਲ 4.30 ਵਜੇ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ’ਚ ਮੁੱਖ ਮੰਤਰੀ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਬਾਰੇ ਵਿਸਥਾਰ ਵਿੱਚ ਵਿਚਾਰ ਚਰਚਾ ਕਰਨਗੇ ਅਤੇ ਪੰਜਾਬ ਦਾ ਪੱਖ ਰੱਖਣਗੇ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ
ਇਸ ਮਾਮਲੇ ਦੇ ਸਬੰਧ ’ਚ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਅੱਜ ਗਜੇਂਦਰ ਸ਼ੇਖ਼ਾਵਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਦੂਸ਼ਣ ਕਾਰਨ ਗੰਦਲੇ ਹੋ ਰਹੇ ਪੰਜਾਬ ਦੇ ਪਾਣੀ ਬਾਰੇ ਦੱਸਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪ੍ਰਦੂਸ਼ਣ ਦੇ ਕਾਰਨ ਖ਼ਰਾਬ ਹੋ ਚੁੱਕਾ ਹੈ, ਜੋ ਹੁਣ ਪੀਣ ਯੋਗ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ