ਦਿੱਲੀ ਕੋਚਿੰਗ ਸੈਂਟਰ ਹਾਦਸਾ : ਮਾਲਕ ਅਤੇ ਕੋਆਰਡੀਨੇਟਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ''ਚ ਭੇਜਿਆ
Monday, Jul 29, 2024 - 07:29 AM (IST)

ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੀ ਇਕ ਅਦਾਲਤ ਨੇ ਰਾਜੇਂਦਰ ਨਗਰ ਵਿਚ 'ਰਾਓ ਆਈਏਐੱਸ ਸਟੱਡੀ ਸਰਕਲ' ਦੀ ਇਮਾਰਤ ਦੀ ਬੇਸਮੈਂਟ ਵਿਚ ਪਾਣੀ ਭਰਨ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿਚ ਮਾਲਕ ਅਤੇ ਕੋਆਰਡੀਨੇਟਰ ਨੂੰ ਐਤਵਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਕੋਚਿੰਗ ਸੈਂਟਰ ਦੇ ਮਾਲਕ ਅਭਿਸ਼ੇਕ ਗੁਪਤਾ ਅਤੇ ਕੋਆਰਡੀਨੇਟਰ ਦੇਸ਼ਪਾਲ ਸਿੰਘ ਨੂੰ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਦੋਵਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਸ ਨੇ ਮੁਲਜ਼ਮਾਂ 'ਤੇ ਭਾਰਤੀ ਨਿਆਂ ਜ਼ਾਬਤਾ (ਬੀਐੱਨਐੱਸ) ਦੀ ਧਾਰਾ 105 (ਗੈਰ-ਇਰਾਦਤਨ ਹੱਤਿਆ), 106 (1) (ਕਾਹਲੀ ਜਾਂ ਲਾਪਰਵਾਹੀ ਨਾਲ ਕਿਸੇ ਵਿਅਕਤੀ ਦੀ ਮੌਤ ਦਾ ਕਾਰਨ ਬਣਨਾ, ਜੋ ਅਪਰਾਧਕ ਮਨੁੱਖੀ ਹੱਤਿਆ ਦੀ ਸ਼੍ਰੇਣੀ ਵਿਚ ਨਹੀਂ ਆਉਂਦਾ), 115 (2) (ਇੱਛਾ ਨਾਲ ਸੱਟ ਪਹੁੰਚਾਉਣ ਲਈ ਸਜ਼ਾ), 290 (ਇਮਾਰਤਾਂ ਨੂੰ ਢਾਹੁਣ, ਮੁਰੰਮਤ ਕਰਨ ਜਾਂ ਉਸਾਰਨ ਦੇ ਸਬੰਧ ਵਿਚ ਲਾਪਰਵਾਹੀ) ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8