ਕੋਚਿੰਗ ਸੈਂਟਰ ਮਾਮਲਾ : ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ’ਚ ਭੇਜਿਆ
Thursday, Sep 05, 2024 - 01:01 AM (IST)
ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਓਲਡ ਰਾਜੇਂਦਰ ਨਗਰ ’ਚ ਇਕ ਕੋਚਿੰਗ ਸੈਂਟਰ ਦੀ ਬੇਸਮੈਂਟ ’ਚ ਡੁੱਬਣ ਨਾਲ ਹੋਈ ਮੌਤ ਦੇ ਮਾਮਲੇ ’ਚ ਗ੍ਰਿਫਤਾਰ 6 ਵਿਅਕਤੀਆਂ ਅਭਿਸ਼ੇਕ ਗੁਪਤਾ, ਦੇਸ਼ਪਾਲ ਸਿੰਘ, ਤਜਿੰਦਰ ਸਿੰਘ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਪਰਵਿੰਦਰ ਸਿੰਘ ਨੂੰ ਬੁੱਧਵਾਰ 14 ਦਿਨਾਂ ਲਈ 18 ਸਤੰਬਰ ਤੱਕ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ।
ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਿਸ਼ਾਂਤ ਗਰਗ ਨੇ ਇਹ ਹੁਕਮ ਕੇਂਦਰੀ ਜਾਂਚ ਬਿਊਰੋ ਵੱਲੋਂ ਮੁਲਜ਼ਮਾਂ ਦੀ ਜੁਡੀਸ਼ੀਅਲ ਹਿਰਾਸਤ ਦੀ ਮੰਗ ਕਰਨ ਵਾਲੀ ਅਰਜ਼ੀ ’ਤੇ ਸੁਣਾਏ। 4 ਦਿਨਾਂ ਦੀ ਸੀ. ਬੀ. ਆਈ. ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।