ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਨੇ ਗੁਰਬਾਣੀ ਦਾ ਕੀਤਾ ਗਲਤ ਉਚਾਰਨ

Thursday, Mar 16, 2023 - 11:29 AM (IST)

ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਨੇ ਗੁਰਬਾਣੀ ਦਾ ਕੀਤਾ ਗਲਤ ਉਚਾਰਨ

ਨਵੀਂ ਦਿੱਲੀ, (ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਖਾਲਸਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖ ਕੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਗੁਰਬਾਣੀ ਨਾਲ ਕੀਤੀ ਗਈ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜੀ ਆਪਣੀ ਸ਼ਿਕਾਇਤ ਵਿਚ ਸਤਨਾਮ ਸਿੰਘ ਖਾਲਸਾ ਨੇ ਦੱਸਿਆ ਹੈ ਕਿ ਹੋਲੀ ਮੌਕੇ ਦਿੱਲੀ ਦੇ ਮਾਲਵੀਆ ਨਗਰ ਦੇ ‘ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ’ ਦੇ ਪ੍ਰਬੰਧਕਾਂ ਵੱਲੋਂ ‘ਸੰਗਤ ਬੇਅਦਬੀ’ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਸੀ। ਇਸ ਵੀਡੀਓ ’ਚ ਸ਼ਰਾਬੀਆਂ ਨੂੰ ਸੰਗਤ ਦੱਸਦੇ ਹੋਏ ਬੁਲਾਰੇ ਵਲੋਂ ਇਤਰਾਜਯੋਗ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਮਸਲੇ ਦੇ ਦੋਸ਼ੀਆਂ ਨੂੰ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਤਲਬ ਕੀਤਾ ਗਿਆ ਸੀ।


author

Rakesh

Content Editor

Related News