ਦਿੱਲੀ ਕਮੇਟੀ ਦੇ ਅਹੁਦੇਦਾਰਾਂ ਨੇ ਸੁਖਬੀਰ ਨੂੰ ਭੇਜੇ ਲਿਖਤੀ ਅਸਤੀਫੇ

12/06/2018 9:03:50 PM

ਨਵੀਂ ਦਿੱਲੀ (ਬਿਊਰੋ)- ਮਨਜੀਤ ਸਿੰਘ ਜੀ.ਕੇ. ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਨ੍ਹਾਂ ਤੋਂ ਇਲਾਵਾ ਜਨਰਲ ਸੈਕਰੇਟਰੀ ਮਨਜਿੰਦਰ ਸਿੰਘ ਸਿਰਸਾ ਵਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਐਗਜ਼ੀਕਿਊਟਿਵ ਮੈਂਬਰ ਕੁਲਵੰਤ ਸਿੰਘ, ਹਰਿੰਦਰ ਪਾਲ ਸਿੰਘ ਅਤੇ ਜਸਬੀਰ ਸਿੰਘ ਜੱਸੀ ਵਲੋਂ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤਾ। ਇਨ੍ਹਾਂ ਅਹੁਦੇਦਾਰਾਂ ਨੇ ਆਪਣੇ ਲਿਖਤੀ ਅਸਤੀਫੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤੇ ਹਨ।

ਤੁਹਾਨੂੰ ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚਾਲੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਮੀਟਿੰਗ ਸੱਦੀ ਗਈ ਸੀ, ਜਿਸ ਵਿਚ ਮਨਜੀਤ ਸਿੰਘ ਜੀ.ਕੇ. ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ 27 ਤੋਂ 30 ਦਸੰਬਰ ਵਿਚਾਲੇ ਦੁਬਾਰਾ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ। 


Sunny Mehra

Content Editor

Related News