ਦਿੱਲੀ ਕਾਂਗਰਸ ਦਾ ਪ੍ਰਸਤਾਵ, ਰਾਹੁਲ ਗਾਂਧੀ ਤੱਤਕਾਲ ਪ੍ਰਭਾਵ ਨਾਲ ਬਣਨ ਪਾਰਟੀ ਪ੍ਰਧਾਨ

01/31/2021 7:38:12 PM

ਨਵੀਂ ਦਿੱਲੀ - ਕਾਂਗਰਸ ਪਾਰਟੀ ਵਿੱਚ ਅਗਵਾਈ ਨੂੰ ਲੈ ਕੇ ਲਗਾਤਾਰ ਸਵਾਲ ਉਠਦੇ ਰਹੇ ਹਨ। ਇਸ ਦੌਰਾਨ ਦਿੱਲੀ ਕਾਂਗਰਸ ਨੇ ਰਾਹੁਲ ਗਾਂਧੀ ਨੂੰ ਤੱਤਕਾਲ ਪ੍ਰਭਾਵ ਨਾਲ ਪਾਰਟੀ ਦਾ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਹੈ। ਅਸਲ ਵਿੱਚ, ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਮੌਜੂਦਾ ਰਾਜਨੀਤਕ ਹਾਲਾਤਾਂ 'ਤੇ ਚਰਚਾ ਲਈ ਐਤਵਾਰ ਨੂੰ ਸੀਨੀਅਰ ਕਾਂਗਰਸ ਨੇਤਾਵਾਂ ਦੀ ਇੱਕ ਮਹੱਤਵਪੂਰਣ ਬੈਠਕ ਬੁਲਾਈ। ਇਸ ਦੌਰਾਨ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਅਤੇ ਭਵਿੱਖ ਦੀਆਂ ਨੀਤੀਆਂ 'ਤੇ ਜ਼ਰੂਰੀ ਵਿਚਾਰ-ਵਟਾਂਦਰਾ ਵੀ ਹੋਇਆ। 

ਇਸ ਬੈਠਕ ਵਿੱਚ ਤਿੰਨ ਪ੍ਰਸਤਾਵ ਸਾਰਿਆਂ ਦੀ ਸਹਿਮਤੀ ਨਾਲ ਪਾਸ ਹੋਏ। ਇਨ੍ਹਾਂ ਵਿੱਚ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਦੇ ਰੂਪ ਵਿੱਚ ਅਹੁਦਾ ਸੰਭਾਲਣ ਦੀ ਅਪੀਲ ਕੀਤੀ ਗਈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਗਈ।

ਕਾਂਗਰਸ ਦੇ ਸੀਨੀਅਰ ਨੇਤਾ ਸ਼ਕਤੀ ਸਿੰਘ ਗੋਹਿਲ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਪਾਰਟੀ ਕਰਮਚਾਰੀਆਂ ਨੂੰ ਦਿੱਲੀ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਤਾਕਤ ਨਾਲ ਨਾਲ ਕੰਮ ਕਰਨਾ ਹੋਵੇਗਾ।

Inder Prajapati

This news is Content Editor Inder Prajapati