ਕਾਂਗਰਸ ਨੂੰ ਵੱਡਾ ਝਟਕਾ, ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ
Sunday, Apr 28, 2024 - 10:24 AM (IST)
ਨਵੀਂ ਦਿੱਲੀ (ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲੇ ਦਿੱਲੀ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਪ੍ਰਦੇਸ਼ ਦੇ ਇੰਚਾਰਜ ਜਨਰਲ ਸਕੱਤਰ 'ਤੇ ਮਨਮਾਨੀ ਕਰਨ ਅਤੇ ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਨਾਲ ਚੋਣ ਗਠਜੋੜ ਦੇ ਵਿਰੋਧ 'ਚ ਆਪਣੇ ਅਹੁਦੇ ਤੋਂ ਐਤਵਾਰ ਨੂੰ ਅਸਤੀਫ਼ਾ ਦੇ ਦਿੱਤਾ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਸ਼੍ਰੀ ਲਵਲੀ ਦਾ ਅਸਤੀਫ਼ਾ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਿਲ ਗਿਆ ਹੈ ਪਰ ਅਸਤੀਫ਼ਾ ਅਜੇ ਸਵੀਕਾਰ ਨਹੀਂ ਕੀਤਾ ਗਿਆ ਹੈ ਅਤੇ ਉਸ 'ਚ ਲਿਖੇ ਬਿੰਦੂਆਂ 'ਤੇ ਗੌਰ ਕੀਤਾ ਜਾ ਰਿਹਾ ਹੈ। ਸ਼੍ਰੀ ਲਵਲੀ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਖੜਗੇ ਨੂੰ ਭੇਜਿਆ ਹੈ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਬੀਤੇ ਸਾਲ ਅਗਸਤ 'ਚ ਉਨ੍ਹਾਂ ਨੂੰ ਮੁੜ ਦਿੱਲੀ ਪ੍ਰਦੇਸ਼ ਕਾਂਗਰਸ ਦੀ ਲੀਡਰਸ਼ਿਪ ਸੌਂਪੀ ਸੀ।
ਚਿੱਠੀ 'ਚ ਉਨ੍ਹਾਂ ਨੇ ਲਿਖਿਆ ਕਿ ਪਿਛਲੇ 7-8 ਮਹੀਨਿਆਂ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਸਾਰੇ 7 ਲੋਕ ਸਭਾ ਸੰਸਦੀ ਖੇਤਰਾਂ ਦਾ ਦੌਰਾ ਕੀਤਾ ਅਤੇ ਨਾਰਾਜ਼ ਵਰਕਰਾਂ ਅਤੇ ਪਾਰਟੀ ਛੱਡ ਚੁੱਕੇ ਕਈ ਕਾਂਗਰਸ ਨੇਤਾਵਾਂ ਨੂੰ ਫਿਰ ਪਾਰਟੀ 'ਚ ਸ਼ਾਮਲ ਕਰ ਕੇ ਕਾਂਗਰਸ ਨੂੰ ਦਿੱਲੀ 'ਚ ਮਜ਼ਬੂਤ ਕਰਨ ਦਾ ਕੰਮ ਕੀਤਾ ਪਰ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਮਨਮਾਨੀ ਨਾਲ ਦਿੱਲੀ ਨੂੰ ਲੈ ਕੇ ਫ਼ੈਸਲੇ ਲਏ, ਜਿਸ ਦੇ ਵਿਰੋਧ 'ਚ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਅਸਤੀਫ਼ੇ 'ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਉਸ ਆਮ ਆਦਮੀ ਪਾਰਟੀ ਨਾਲ ਚੋਣ ਗਠਜੋੜ ਖ਼ਿਲਾਫ਼ ਸੀ, ਜੋ ਕਾਂਗਰਸ ਦੇ ਵਿਰੁੱਧ ਝੂਠੇ, ਮਨਗੜ੍ਹਤ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਦੇ ਇਕਮਾਤਰ ਆਧਾਰ 'ਤੇ ਗਠਿਤ ਹੋਈ ਸੀ। ਇਸ ਦੇ ਬਾਵਜੂਦ ਕਾਂਗਰਸ ਲੀਡਰਸ਼ਿਪ ਨੇ ਦਿੱਲੀ 'ਚ ਲੋਕ ਸਭਾ ਚੋਣਾਂ ਲਈ 'ਆਪ' ਨਾਲ ਗਠਜੋੜ ਕੀਤਾ ਹੈ। ਪਾਰਟੀ ਲੀਡਰਸ਼ਿਪ ਦੇ ਇਸ ਫ਼ੈਸਲੇ ਤੋਂ ਕਾਂਗਰਸ ਵਰਕਰ ਖ਼ੁਸ਼ ਨਹੀਂ ਹੈ, ਇਸ ਲਈ ਉਨ੍ਹਾਂ ਨੇ ਦਿੱਲੀ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e