ਕਿਸਾਨਾਂ ਦਾ ਦਿੱਲੀ ਕੂਚ: ਹਰਿਆਣਾ ''ਚ ਕਿਸਾਨਾਂ ਨੇ ਬੈਰੀਕੇਡ ਤੋੜੇ, ਭਾਰੀ ਪੁਲਸ ਫੋਰਸ ਤਾਇਨਾਤ

Wednesday, Nov 25, 2020 - 06:35 PM (IST)

ਜੀਂਦ (ਅਨਿਲ ਕੁਮਾਰ)—  ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਕਿਸਾਨਾਂ ਨੇ ਦਿੱਲੀ ਵੱਲ ਵੱਧਣਾ ਸ਼ੁਰੂ ਕਰ ਦਿੱਤਾ ਹੈ। ਇਸ ਦਰਮਿਆਨ ਹਰਿਆਣਾ ਪੁਲਸ ਵਲੋਂ ਅੰਬਾਲਾ 'ਚ ਚੰਡੀਗੜ੍ਹ-ਦਿੱਲੀ ਹਾਈਵੇਅ 'ਤੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀ। ਪੁਲਸ ਵਲੋਂ ਰੋਕਣ ਲਈ ਲਾਏ ਗਏ ਬੈਰੀਕੇਡ ਨੂੰ ਕਿਸਾਨਾਂ ਨੇ ਤੋੜ ਦਿੱਤਾ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।  ਫਿਲਹਾਲ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਪੁਲਸ ਪੂਰੀ ਤਰ੍ਹਾਂ ਮੁਸਤੈਦ ਹਨ। ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ 'ਚ ਕਿਸਾਨ ਹਰਿਆਣਾ 'ਚ ਡਟੇ ਹੋਏ ਹਨ।

ਦੱਸਣਯੋਗ ਹੈ ਕਿ ਹਰਿਆਣਾ ਦੇ ਜੀਂਦ 'ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਰਤ ਵਿਚ ਕਿਸਾਨਾਂ ਨੂੰ ਹਰਿਆਣਾ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਦੀ ਫੋਰਸ ਜਿਵੇਂ ਰੈਪਿਡ ਐਕਸ਼ਨ ਫੋਰਸ, ਹਰਿਆਣਾ ਪੁਲਸ ਅਤੇ ਹੋਰ ਫੋਰਸ ਮੌਜੂਦ ਹਨ। ਪੁਲਸ ਮੁਤਾਬਕ ਅਸੀਂ ਬਾਰਡਰ 'ਤੇ ਨਾਕੇਬੰਦੀ ਕੀਤੀ ਹੋਈ ਹੈ। ਪੰਜਾਬ ਦੇ ਕਿਸਾਨ ਹਰਿਆਣਾ ਬਾਰਡਰ 'ਤੇ ਡਟੇ ਹਨ।


Tanu

Content Editor

Related News