ਕੋਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ, ਦਿੱਲੀ ''ਚ ਪਹਿਲੀ ਮੌਤ

Saturday, May 31, 2025 - 12:25 PM (IST)

ਕੋਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ, ਦਿੱਲੀ ''ਚ ਪਹਿਲੀ ਮੌਤ

ਨਵੀਂ ਦਿੱਲੀ- ਦਿੱਲੀ 'ਚ ਕੋਰੋਨਾ ਨਾਲ ਪੀੜਤ 60 ਸਾਲਾ ਔਰਤ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮਾਮਲਿਆਂ 'ਚ ਹੋ ਰਹੇ ਵਾਧੇ ਦਰਮਿਆਨ ਰਾਜਧਾਨੀ 'ਚ ਇਹ ਪਹਿਲੀ ਮੌਤ ਹੈ। ਅਧਿਕਾਰਤ ਅੰਕੜਿਆਂ ਅਨੁਸਾਰ, ਦਿੱਲੀ 'ਚ ਕੋਰੋਨਾ ਦੇ 294 ਸਰਗਰਮ ਮਾਮਲੇ ਹਨ। 
ਇਕ ਅਧਿਕਾਰੀ ਨੇ ਕਿਹਾ,''ਮਹਿਲਾ ਅੰਤੜੀਆਂ ਦੀ ਗੰਭੀਰ ਬੀਮਾਰੀ ਨਾਲ ਪੀੜਤ ਸੀ। ਕੋਰੋਨਾ ਦਾ ਪਤਾ ਅਚਾਨਕ ਲੱਗਿਆ ਸੀ।''

ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ 'ਚ ਕੋਰੋਨਾ ਮਰੀਜ਼ ਹਸਪਤਾਲ 'ਚ ਦਾਖ਼ਲ ਹਨ ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਚੌਕਸ ਹੈ ਅਤੇ ਹਸਪਤਾਲ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News