ਦਿੱਲੀ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14,465 ਹੋਈ, ਹੁਣ ਤੱਕ 288 ਲੋਕਾਂ ਦੀ ਹੋਈ ਮੌਤ

05/26/2020 4:12:47 PM

ਨਵੀਂ ਦਿੱਲੀ- ਦਿੱਲੀ 'ਚ ਕੋਵਿਡ-19 ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਮੰਗਲਵਾਰ ਨੂੰ ਵਧ ਕੇ 288 ਹੋ ਗਈ, ਜਦੋਂ ਕਿ 412 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਹੀ ਇੱਥੇ ਇਸ ਇਨਫੈਕਸ਼ਨ ਦੇ ਮਾਮਲੇ ਵਧ ਕੇ 14,465 ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ 'ਚ ਜ਼ਿਆਦਾਤਰ 660 ਨਵੇਂ ਮਾਮਲੇ 22 ਮਈ ਨੂੰ ਆਏ ਸਨ। ਸੋਮਵਾਰ ਨੂੰ ਇਸ ਮਹਾਮਾਰੀ ਦੇ 635 ਨਵੇਂ ਮਰੀਜ਼ ਸਾਹਮਣੇ ਆਏ ਸਨ। ਦਿੱਲੀ ਸਰਕਾਰ ਦੇ ਸਿਹਤ ਮਹਿਕਮੇ ਦੀਆਂ ਸੂਚਨਾਵਾਂ ਅਨੁਸਾਰ ਇੱਥੇ ਕੋਰੋਨਾ ਵਾਇਰਸ ਤੋਂ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਹੁਣ ਵਧ ਕੇ 288 ਹੋ ਗਈ ਹੈ, ਜਦੋਂ ਕਿ ਇਸ ਇਨਫੈਕਸ਼ਨ ਦੇ ਮਾਮਲੇ ਵਧ ਕੇ 14,465 ਹੋ ਗਏ ਹਨ। ਸ਼ਹਿਰ 'ਚ ਸੋਮਵਾਰ ਨੂੰ ਕੋਵਿਡ-19 ਦੇ ਕੁੱਲ ਮਾਮਲੇ 14,053 ਸਨ, ਜਦੋਂ ਕਿ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 276 ਸੀ।

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਲੱਖ 45 ਹਜ਼ਾਰ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਮੰਗਲਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 45 ਹਜ਼ਾਰ 380 ਹੈ, ਜਿਸ 'ਚੋਂ 4 ਹਜ਼ਾਰ 167 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 60 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਦੇਸ਼ 'ਚ ਕੋਰੋਨਾ 'ਚ ਕੋਰੋਨਾ ਦੇ 6 ਹਜ਼ਾਰ 535 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 146 ਲੋਕਾਂ ਦੀ ਮੌਤ ਹੋ ਚੁਕੀ ਹੈ। ਹਾਲੇ ਦੇਸ਼ 'ਚ 80 ਹਜ਼ਾਰ ਤੋਂ ਵਧ ਸਰਗਰਮ ਮਾਮਲੇ ਹਨ।


DIsha

Content Editor

Related News