ਦਿੱਲੀ ''ਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 2,625 ਹੋਏ, ਹੁਣ ਤੱਕ 54 ਲੋਕਾਂ ਦੀ ਮੌਤ

Sunday, Apr 26, 2020 - 09:00 AM (IST)

ਦਿੱਲੀ ''ਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 2,625 ਹੋਏ, ਹੁਣ ਤੱਕ 54 ਲੋਕਾਂ ਦੀ ਮੌਤ

ਨਵੀਂ ਦਿੱਲੀ- ਦਿੱਲੀ 'ਚ ਕੋਰੋਨਾ ਵਾਇਰਸ ਦੇ 111 ਨਵੇਂ ਮਾਮਲਿਆਂ ਨਾਲ ਮਰੀਜ਼ਾਂ ਦੀ ਗਿਣਤੀ ਸ਼ਨੀਵਾਰ ਨੂੰ 2,625 ਤੱਕ ਪਹੁੰਚ ਗਈ। ਇਸ ਤੋਂ ਇਲਾਵਾ ਇਸ ਮਹਾਮਾਰੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਹੁਣ ਤੱਕ 54 ਲੋਕਾਂ ਦੀ ਮੌਤ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ 'ਚ 29 ਲੋਕ 60 ਸਾਲ ਜਾਂ ਇਸ ਤੋਂ ਵਧ ਉਮਰ ਦੇ ਸਨ। ਇਨਾਂ 'ਚੋਂ 15 ਲੋਕ 50 ਤੋਂ 59 ਸਾਲ ਦਰਮਿਆਨ ਉਮਰ ਅਤੇ 10 ਲੋਕ 50 ਤੋਂ ਘੱਟ ਉਮਰ ਦੇ ਸਨ। ਸ਼ਹਿਰ 'ਚ ਸ਼ੁੱਕਰਵਾਰ ਦੀ ਰਾਤ ਤੱਕ ਮਰੀਜ਼ਾਂ ਦੀ ਗਿਣਤੀ 2,514 ਅਤੇ ਮ੍ਰਿਤਕਾਂ ਦੀ ਗਿਣਤੀ 53 ਸੀ।


author

DIsha

Content Editor

Related News