ਦਿੱਲੀ ਨੂੰ ਕੋਰੋਨਾ ਦੀ ਤੀਜੀ ਲਹਿਰ ਲਈ ਕਰਨੀ ਚਾਹੀਦੀ ਹੈ ਤਿਆਰੀ : ਕੇਜਰੀਵਾਲ
Tuesday, May 11, 2021 - 10:49 AM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਨੂੰ ਕੋਰੋਨਾ ਦੀ ਤੀਜੀ ਲਹਿਰ ਲਈ ਤਿਆਰੀ ਕਰਨੀ ਚਾਹੀਦੀ ਹੈ। ਕੇਜਰੀਵਾਲ ਨੇ ਨਾਲ ਹੀ ਭਰੋਸਾ ਜਤਾਇਆ ਕਿ ਦਿੱਲੀ 'ਚ ਜਿਸ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਵਧਾਇਆ ਜਾ ਰਿਹਾ ਹੈ, ਦਿੱਲੀ 'ਚ ਹਰ ਦਿਨ 30 ਹਜ਼ਾਰ ਮਾਮਲੇ ਸਾਹਮਣੇ ਆਉਣ 'ਤੇ ਵੀ ਇਸ ਨਾਲ ਨਜਿੱਠਣ 'ਚ ਸਮਰੱਥ ਰਹੇਗੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦਿੱਲੀ 'ਚ ਮਹਾਮਾਰੀ ਦੀ ਦੂਜੀ ਲਹਿਰ ਆਪਣੇ ਸਿਖ਼ਰ ਨੂੰ ਪਾਰ ਕਰ ਚੁਕੀ ਹੈ।
ਇਹ ਵੀ ਪੜ੍ਹੋ : 5ਜੀ ਟਾਵਰ ਦੀ ਟੈਸਟਿੰਗ ਦੇ ਮਾੜੇ ਪ੍ਰਭਾਵ ਨੂੰ ਦਿੱਤਾ ਜਾ ਰਿਹਾ ਕੋਰੋਨਾ ਦਾ ਨਾਮ, ਜਾਣੋ ਕੀ ਹੈ ਸੱਚਾਈ
ਹਾਲਾਂਕਿ ਹਾਲੇ ਤੱਕ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾ ਸਕਦੀ। ਜੀ.ਟੀ.ਬੀ. ਹਸਪਤਾਲ ਕੋਲ ਬਣੇ 500 ਬਿਸਤਰਿਆਂ ਦੇ ਆਈ.ਸੀ.ਯੂ. ਕੋਵਿਡ ਦੇਖਭਾਲ ਕੇਂਦਰ ਦਾ ਦੌਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਸ਼ਹਿਰ 'ਚ ਮਰੀਜ਼ਾਂ ਨੂੰ ਆਈ.ਸੀ.ਯੂ. ਸਹੂਲਤ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਨੂੰ ਧਿਆਨ 'ਚ ਰੱਖ ਕੇ ਸਿਹਤਮੰਦ ਢਾਂਚੇ ਦਾ ਵਿਕਾਸ ਕਰ ਰਹੀ ਹੈ।
ਇਹ ਵੀ ਪੜ੍ਹੋ : ਕੁੜੀ ਨਾਲ ਹੋਏ ਜਬਰ ਜ਼ਿਨਾਹ ਦਾ ਮਾਮਲਾ, ਕਿਸਾਨ ਏਕਤਾ ਮੋਰਚਾ ਵੱਲੋਂ ਪੀੜਤ ਪਰਿਵਾਰ ਨੂੰ ਮਦਦ ਦਾ ਭਰੋਸਾ