ਦਿੱਲੀ ''ਚ ਕੋਰੋਨਾ ਦਾ ਕਹਿਰ ਜਾਰੀ, 19 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
Thursday, May 06, 2021 - 05:38 PM (IST)
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 19,133 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇਸ ਲਾਗ਼ ਕਾਰਨ 335 ਲੋਕਾਂ ਦੀ ਜਾਨ ਗਈ। ਰਾਜਧਾਨੀ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ 12,73,035 ਤੱਕ ਪਹੁੰਚ ਗਈ ਹੈ ਅਤੇ 335 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 18,398 ਹੋ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦਿੱਲੀ 'ਚ ਕੋਰੋਨਾ ਪੀੜਤਾਂ ਦੇ 20,960 ਨਵੇਂ ਮਾਮਲੇ ਅਤੇ 311 ਲੋਕਾਂ ਦੀ ਮੌਤ ਹੋ ਗਈ ਸੀ। ਰਾਜਧਾਨੀ 'ਚ ਬੁੱਧਵਾਰ ਨੂੰ ਘੱਟੋ-ਘੱਟ 78,780 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਦੋਂ ਕਿ 20,028 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ।
ਦਿੱਲੀ 'ਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 16,64,008 ਤੱਕ ਪਹੁੰਚ ਗਈ ਹੈ। ਮੌਜੂਦਾ ਸਮੇਂ ਸ਼ਹਿਰ 'ਚ 50,562 ਕੋਵਿਡ ਮਰੀਜ਼ ਹੋਮ ਆਈਸੋਲੇਸ਼ਨ 'ਚ ਹਨ। ਇੱਥੇ ਸਰਗਰਮ ਮਾਮਲਿਆਂ ਦੀ ਗਿਣਤੀ 90,629 ਹੋ ਗਈ ਹੈ। ਰਾਜਧਾਨੀ 'ਚ ਕੰਟੇਨਮੈਂਟ ਜ਼ੋਨ ਦੀ ਗਿਣਤੀ 49,12 ਹੋ ਗਈ ਹੈ। ਇਸ਼ ਦੌਰਾਨ ਸਰਕਾਰ ਨੇ ਪਿਛਲੇ 24 ਘੰਟਿਆਂ 'ਚ 68,025 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ, ਜਿਸ 'ਚੋਂ 56,857 ਨੂੰ ਕੋਰੋਨਾ ਦਾ ਪਹਿਲਾ ਟੀਕਾ ਲਗਾਇਆ ਗਿਆ, ਜਦੋਂ ਕਿ 11,348 ਨੂੰ ਦੂਜੀ ਖੁਰਾਕ ਦਿੱਤੀ ਗਈ। ਦਿੱਲੀ 'ਚ ਹੁਣ ਤੱਕ 35,52,037 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਇਆ ਜਾ ਚੁਕਿਆ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, ਅਧਿਕਾਰੀਆਂ ਨੂੰ ਜੇਲ੍ਹ ’ਚ ਸੁੱਟਣ ਨਾਲ ਦਿੱਲੀ ਨਹੀਂ ਆਏਗੀ ਆਕਸੀਜਨ