ਕੇਜਰੀਵਾਲ ਨੂੰ ਵੱਡੀ ਰਾਹਤ, ਅਪਰਾਧਿਕ ਮਾਣਹਾਨੀ ਮਾਮਲੇ ''ਚ ਅਦਾਲਤ ਨੇ ਕੀਤਾ ਬਰੀ

11/05/2018 10:13:25 PM

ਨਵੀਂ ਦਿੱਲੀ (ਇੰਟ.)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਦੇ ਸਾਬਕਾ ਸਹਾਇਕ ਵਲੋਂ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਕੇਜਰੀਵਾਲ ਨੇ ਸਾਲ 2013 ਵਿਚ ਤਤਕਾਲੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ 'ਤੇ ਟੈਲੀਵਿਜ਼ਨ ਪ੍ਰੋਗਰਾਮ ਵਿਚ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸ਼ੀਲਾ ਦੀਕਸ਼ਿਤ ਦੇ ਸਿਆਸੀ ਸਕੱਤਰ ਪਵਨ ਖੇੜਾ ਨੇ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।