ਸੁਨੰਦਾ ਪੁਸ਼ਕਰ ਮੌਤ ਮਾਮਲਾ : ਦਿੱਲੀ ਦੀ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਦੋਸ਼ ਮੁਕਤ ਕੀਤਾ

Wednesday, Aug 18, 2021 - 12:49 PM (IST)

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਇੱਥੇ ਇਕ ਹੋਟਲ ’ਚ ਹੋਈ ਮੌਤ ਦੇ ਮਾਮਲੇ ’ਚ ਬੁੱਧਵਾਰ ਨੂੰ ਦੋਸ਼ ਮੁਕਤ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਆਨਲਾਈਨ ਮਾਧਿਅਮ ਨਾਲ ਸੁਣਵਾਈ ਕਰਦੇ ਹੋਏ ਆਦੇਸ਼ ਪਾਸ ਕੀਤਾ। ਥਰੂਰ ਨੇ ਜੱਜ ਦਾ ਆਭਾਰ ਜ਼ਾਹਰ ਕਰਦੇ ਹੋਏ ਕਿਹਾ ਕਿ ਬੀਤੇ ਸਾਢੇ 7 ਸਾਲ ‘ਤਸੀਹਿਆਂ’ ’ਚ ਬੀਤੇ ਅਤੇ ਇਹ ਫ਼ੈਸਲਾ ‘ਵੱਡੀ ਰਾਹਤ’ ਲੈ ਕੇ ਆਇਆ ਹੈ। ਪੁਲਸ ਨੇ ਅਦਾਲਤ ਤੋਂ ਆਈ.ਪੀ.ਸੀ. ਦੀ ਧਾਰਾ 306 (ਖ਼ੁਦਕੁਸ਼ੀ ਲਈ ਉਕਸਾਉਣ) ਸਮੇਤ ਵੱਖ-ਵੱਖ ਦੋਸ਼ਾਂ ’ਚ ਦੋਸ਼ ਤੈਅਕਰਨ ਦੀ ਅਪੀਲ ਕੀਤੀ, ਜਦੋਂ ਕਿ ਥਰੂਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਪਹਿਵਾ ਨੇ ਅਦਾਲਤ ਨੂੰ ਕਿਹਾ ਕਿ ਐੱਸ.ਆਈ.ਟੀ. ਵਲੋਂ ਕੀਤੀ ਗਈ ਜਾਂਚ ਰਾਜਨੀਤਕ ਨੇਤਾ ਨੂੰ ਉਨ੍ਹਾਂ ਵਿਰੁੱਧ ਲਗਾਏ ਗਏ ਸਾਰੇ ਦੋਸ਼ਾਂ ਤੋਂ ਮੁਕਤ ਕਰਦੀ ਹੈ।

ਇਹ ਵੀ ਪੜ੍ਹੋ : ਅਫ਼ਗਾਨਿਸਤਾਨ ਤੋਂ ਵਤਨ ਪਰਤੇ ਭਾਰਤੀ, ਜਹਾਜ਼ ਦੇ ਗੁਜਰਾਤ ’ਚ ਲੈਂਡ ਹੁੰਦੇ ਹੀ ਲਗਾਏ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ

ਪੁਸ਼ਕਰ 17 ਜਨਵਰੀ 2014 ਦੀ ਰਾਤ ਸ਼ਹਿਰ ਦੇ ਇਕ ਲਗਜ਼ਰੀ ਹੋਟਲ ਦੇ ਇਕ ਕਮਰੇ ’ਚ ਮ੍ਰਿਤਕ ਮਿਲੀ ਸੀ। ਜੋੜਾ ਹੋਟਲ ’ਚ ਰੁਕਿਆ ਹੋਇਆ ਸੀ, ਕਿਉਂਕਿ ਉਸ ਸਮੇਂ ਥਰੂਰ ਦੇ ਅਧਿਕਾਰਤ ਬੰਗਲੇ ਦਾ ਨਵੀਨੀਕਰਨ ਕੀਤਾ ਜਾ ਰਿਹਾ ਸੀ। ਥਰੂਰ ’ਤੇ ਦਿੱਲੀ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 498ਏ (ਮਹਿਲਾ ਦੇ ਪਤੀ ਜਾਂ ਪਤੀ ਦੇ ਰਿਸ਼ਤੇਦਾਰ ਵਲੋਂ ਉਸ ’ਤੇ ਬੇਰਹਿਮੀ ਕਰਨਾ) ਅਤੇ ਧਾਰਾ 306 ਦੇ ਅਧੀਨ ਦੋਸ਼ ਲਗਾਇਆ ਗਿਆ ਸੀ ਪਰ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰ ਨਹੀਂ ਕੀਤਾ ਗਿਆ  ਸੀ। ਉਨ੍ਹਾਂ ਨੂੰ 5 ਜੁਲਾਈ 2018 ਨੂੰ ਜ਼ਮਾਨਤ ਦੇ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਗ੍ਰਹਿ ਮੰਤਰਾਲੇ ਦਾ ਐਲਾਨ, ਅਫ਼ਗਾਨ ਨਾਗਰਿਕਾਂ ਨੂੰ ਸਪੈਸ਼ਲ ਵੀਜ਼ਾ ਦੇਵੇਗਾ ਭਾਰਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News