ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪੁਲਸ ਨੂੰ ਗ੍ਰਿਫ਼ਤਾਰੀ ਦੀ ਮਿਲੀ ਮਨਜ਼ੂਰੀ
Tuesday, Jun 14, 2022 - 06:20 PM (IST)
ਨਵੀਂ ਦਿੱਲੀ- ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ। ਕੋਰਟ ਨੇ ਪੰਜਾਬ ਪੁਲਸ ਨੂੰ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਟਰਾਂਜਿਟ ਰਿਮਾਂਡ 'ਤੇ ਫ਼ੈਸਲਾ ਆਉਣਾ ਬਾਕੀ ਹੈ। ਪੰਜਾਬ ਪੁਲਸ ਨੇ ਕੋਰਟ ’ਚ ਕਿਹਾ ਕਿ ਲਾਰੈਂਸ ਨੇ ਖ਼ੁਦ ਸਿੱਧੂ ਮੂਸੇਵਾਲਾ ਦੇ ਕਤਲ ਦਾ ਜ਼ੁਰਮ ਕਬੂਲਿਆ ਹੈ। ਪੰਜਾਬ ਪੁਲਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਮਾਮ ਸੰਗੀਨ ਅਪਰਾਧਾਂ ’ਚ ਲਾਰੈਂਸ ਦੀ ਸ਼ਮੂਲੀਅਤ ਹੈ। ਇਸ ਲਈ ਮਾਮਲੇ ਦੀ ਜਾਂਚ ਲਈ ਬਿਸ਼ਨੋਈ ਦੀ ਟਰਾਂਜਿਟ ਰਿਮਾਂਡ ਸਾਨੂੰ ਦਿੱਤੀ ਜਾਵੇ। ਦੂਜੇ ਪਾਸੇ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਸ ਵੱਲੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਬਿਸ਼ਨੋਈ ਦੀ ਪੰਜਾਬ ’ਚ ਜਾਨ ਨੂੰ ਖ਼ਤਰਾ ਹੈ। ਜੇਕਰ ਲਾਰੈਂਸ ਨੂੰ ਪੰਜਾਬ ਲਿਜਾਇਆ ਜਾਂਦਾ ਹੈ ਤਾਂ ਉਸ ਦਾ ਐਨਕਾਊਂਟਰ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕੀ ਪੰਜਾਬ ਪੁਲਸ ਨੂੰ ਮਿਲੇਗੀ ਲਾਰੈਂਸ ਦੀ ਕਸਟਡੀ? ਵਕੀਲ ਨੇ ਕਿਹਾ- ਹੋ ਸਕਦੈ ਫੇਕ ਐਨਕਾਊਂਟਰ
ਉੱਥੇ ਹੀ ਦਿੱਲੀ ਪੁਲਸ ਨੇ ਵੀ ਲਾਰੈਂਸ ਬਿਸ਼ਨੋਈ ਦੀ ਕਸਟਡੀ ਦਿੱਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਆਰਮਜ਼ ਐਕਟ ਮਾਮਲੇ ’ਚ ਅਸੀਂ ਪੁੱਛ-ਗਿੱਛ ਕਰ ਰਹੇ ਹਾਂ। ਜਿਸ ’ਚ ਅਜੇ ਕੁਝ ਖਾਸ ਪਤਾ ਨਹੀਂ ਲੱਗ ਸਕਿਆ ਹੈ, ਇਸ ਲਈ ਕਸਟਡੀ ਨੂੰ ਹੋਰ ਵਧਾਇਆ ਜਾਵੇ।
ਦੱਸ ਦੇਈਏ ਕਿ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਪੰਜਾਬ ਪੁਲਸ ਦੀ ਟਰਾਂਜਿਟ ਰਿਮਾਂਡ ਦੀ ਮੰਗ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਬਿਸ਼ਨੋਈ ਨੂੰ ਪੰਜਾਬ 'ਚ ਜਾਨ ਦ ਖ਼ਤਰਾ ਹੈ। ਜੇਕਰ ਲਾਰੈਂਸ ਨੂੰ ਪੰਜਾਬ ਲਿਆਂਦਾ ਗਿਆ ਤਾਂ ਉਸ ਦਾ ਫੇਕ ਐਨਕਾਊਂਟਰ ਵੀ ਹੋ ਸਕਦਾ ਹੈ। ਵਿਸ਼ਾਲ ਚੋਪੜਾ ਨੇ ਕੋਰਟ ਨੂੰ ਦੱਸਿਆ ਕਿ ਦਿੱਲੀ ਦੀ ਮਕੋਕਾ ਕੋਰਟ 'ਚ ਵੀ ਟ੍ਰਾਇਲ ਪੈਂਡਿੰਗ ਹੈ। ਨਾਲ ਹੀ ਸੁਪਰੀਮ ਕੋਰਟ ਵਲੋਂ ਬਿਸ਼ਨੋਈ ਨੂੰ ਪੰਜਾਬ ਲਿਜਾਉਣ 'ਤੇ ਲਗਾਏ ਗਏ ਸਟੇਅ ਦਾ ਹਵਾਲਾ ਵੀ ਕੋਰਟ ਨੂੰ ਦਿੰਦੇ ਹੋਏ ਟਰਾਂਜਿਟ ਰਿਮਾਂਡ ਦਾ ਵਿਰੋਧ ਕੀਤਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ