ਦੀਪ ਸਿੱਧੂ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਕੋਰਟ ਸੋਮਵਾਰ ਸੁਣਾਏਗਾ ਫ਼ੈਸਲਾ (ਵੀਡੀਓ)

04/24/2021 2:39:31 PM

ਨਵੀਂ ਦਿੱਲੀ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। ਅੱਜ ਯਾਨੀ ਸ਼ਨੀਵਾਰ ਨੂੰ ਦੀਪ ਸਿੱਧੂ ਵੀਡੀਓ ਕਾਨਫਰੰਸ ਰਾਹੀਂ ਕੋਰਟ 'ਚ ਪੇਸ਼ ਹੋਇਆ। ਇਸ ਦੌਰਾਨ ਬਚਾਅ ਪੱਖ ਅਤੇ ਪੁਲਸ ਦੇ ਵਕੀਲਾਂ ਵਿਚਾਲੇ ਕਾਫ਼ੀ ਦੇਰ ਤੱਕ ਬਹਿਸ ਹੋਈ। ਕੋਰਟ ਨੇ ਦੀਪ ਸਿੱਧੂ ਮਾਮਲੇ 'ਚ ਆਦੇਸ਼ ਰਾਖਵਾਂ ਰੱਖ ਲਿਆ ਹੈ। ਹੁਣ ਅਦਾਲਤ ਦੀਪ ਸਿੱਧੂ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਮਾਮਲੇ 'ਤੇ ਸੋਮਵਾਰ ਨੂੰ ਫ਼ੈਸਲਾ ਸੁਣਵਾਏਗੀ।

ਇਹ ਵੀ ਪੜ੍ਹੋ : ਦੀਪ ਸਿੱਧੂ ਦੇ ਮਾਮਲੇ 'ਚ ਦਿੱਲੀ ਪੁਲਸ ਭਲਕੇ ਦਾਖ਼ਲ ਕਰੇਗੀ ਜ਼ਮਾਨਤ ਪਟੀਸ਼ਨ 'ਤੇ ਜਵਾਬ

ਜਾਣੋ ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ


DIsha

Content Editor

Related News