ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਆਦੇਸ਼ ਸੁਣਾਏਗੀ ਅਦਾਲਤ

Sunday, Oct 27, 2024 - 06:02 PM (IST)

ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਆਦੇਸ਼ ਸੁਣਾਏਗੀ ਅਦਾਲਤ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਅੱਤਵਾਦ ਲਈ ਆਰਥਿਕ ਮਦਦ ਮੁਹੱਈਆ ਕਰਵਾਉਣ ਦੇ ਮਾਮਲੇ 'ਚ ਜੰਮੂ ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਆਦੇਸ਼ ਸੁਣਾ ਸਕਦੀ ਹੈ। ਐਡੀਸ਼ਨਲ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਕਰਨ ਲਈ ਇੰਜੀਨੀਅਰ ਰਾਸ਼ਿਦ ਦੇ ਨਾਂ ਨਾਲ ਮਸ਼ਹੂਰ ਸ਼ੇਖ ਅਬਦੁੱਲ ਰਾਸ਼ਿਦ ਨੂੰ 10 ਦਸੰਬਰ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ।

ਜੱਜ ਨੇ ਇਸ ਤੋਂ ਪਹਿਲੇ ਉਨ੍ਹਾਂ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਆਦੇਸ਼ ਮੁਲਤਵੀ ਕਰ ਦਿੱਤਾ ਸੀ। ਜੱਜ ਨੇ ਰਾਸ਼ਿਦ ਦੇ ਪਿਤਾ ਦੀ ਸਿਹਤ ਦੇ ਆਧਾਰ 'ਤੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ 28 ਅਕਤੂਬਰ ਤੱਕ ਵਧਾ ਦਿੱਤਾ ਸੀ। ਐੱਨ.ਆਈ.ਏ. ਨੇ ਕਿਹਾ ਸੀ ਕਿ ਉਸ ਨੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਕਰ ਲਈ ਹੈ ਅਤੇ ਉਹ ਦੋਸ਼ੀ ਦੇ ਪਿਤਾ ਦੀ ਸਿਹਤ ਸਥਇਤੀ ਕਾਰਨ ਜ਼ਮਾਨਤ ਪਟੀਸ਼ਨ ਦਾ ਵਿਰੋਧ ਨਹੀਂ ਕਰ ਰਹੀ ਹੈ। ਰਾਸ਼ਿਦ 2017 ਦੇ ਅੱਤਵਾਦੀ ਵਿੱਤ ਪੋਸ਼ਣ ਮਾਮਲੇ 'ਚ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ ਦੇ ਅਧੀਨ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ 2019 ਤੋਂ ਤਿਹਾੜ ਜੇਲ੍ਹ 'ਚ ਸੀ। ਜੰਮੂ ਕਸ਼ਮੀਰ ਦੀਆਂ 90 ਮੈਂਬਰੀ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨ ਕੀਤੇ ਗਏ ਸਨ, ਜਿਸ 'ਚ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ਨੇ 48 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News