ਦਿੱਲੀ ਆਬਕਾਰੀ ਨੀਤੀ ਮਾਮਲਾ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 15 ਮਈ ਤੱਕ ਵਧੀ
Tuesday, May 07, 2024 - 05:18 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਮੰਗਲਵਾਰ ਨੂੰ ਸੀ.ਬੀ.ਆਈ. ਨਾਲ ਜੁੜੇ ਆਬਕਾਰੀ ਨੀਤੀ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਨੇਤਾ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਦੋਸ਼ ਤੈਅ ਕਰਨ ਨੂੰ ਲੈ ਕੇ ਅੱਗੇ ਦੀ ਬਹਿਸ ਲਈ 15 ਮਈ ਦੀ ਤਾਰੀਖ਼ ਤੈਅ ਕੀਤੀ ਹੈ। ਇਸ ਤੋਂ ਪਹਿਲਾਂ 2 ਮਈ ਨੂੰ ਮਨੀਸ਼ ਸਿਸੋਦੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਜਾਂਚ ਕੀਤੀ ਜਾ ਰਹੀ ਆਬਕਾਰੀ ਨੀਤੀ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਟ੍ਰਾਇਲ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ।
ਇਹ ਵੀ ਪੜ੍ਹੋ : ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, 20 ਮਈ ਤੱਕ ਵਧੀ ਨਿਆਇਕ ਹਿਰਾਸਤ
ਦੱਸਣਯੋਗ ਹੈ ਕਿ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰੀ ਤੋਂ ਬਾਅਦ 26 ਫਰਵਰੀ 2023 ਤੋਂ ਸਿਸੋਦੀਆ ਹਿਰਾਸਤ 'ਚ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਈ.ਡੀ. ਨੇ ਗ੍ਰਿਫ਼ਤਾਰ ਕਰ ਲਿਆ ਸੀ। ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐੱਸ ਨੇਤਾ ਕੇ.ਕਵਿਤਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8