ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ: ਦਿੱਲੀ ਦੀ ਅਦਾਲਤ ਨੇ ਟਾਈਟਲਰ ਖ਼ਿਲਾਫ਼ ਤੈਅ ਕੀਤੇ ਕਤਲ ਦੇ ਦੋਸ਼
Friday, Sep 13, 2024 - 02:30 PM (IST)
ਨਵੀਂ ਦਿੱਲੀ - ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕੀਤੇ ਹਨ। ਟਾਈਟਲਰ ਨੇ ਅਪਰਾਧਾਂ ਨੂੰ ਕਬੂਲ ਨਹੀਂ ਕੀਤਾ, ਜਿਸ ਤੋਂ ਬਾਅਦ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਉਸ 'ਤੇ ਮੁਕੱਦਮਾ ਚਲਾਉਣ ਦੇ ਨਿਰਦੇਸ਼ ਦਿੱਤੇ। ਜੱਜ ਨੇ 30 ਅਗਸਤ ਨੂੰ ਕਿਹਾ ਸੀ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅੱਗੇ ਵਧਾਉਣ ਦੇ ਕਾਫੀ ਆਧਾਰ ਹਨ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ
ਇੱਕ ਗਵਾਹ ਨੇ ਪਹਿਲੇ ਦੋਸ਼ ਪੱਤਰ ਵਿਚ ਕਿਹਾ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਆਪਣੀ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਉਤਰਿਆ ਸੀ। ਉਸ ਨੇ ਉਸ ਸਮੇਂ ਭੀੜ ਨੂੰ ਇਹ ਕਹਿ ਕੇ ਭੜਕਾਇਆ ਸੀ ਕਿ ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀਆਂ ਮਾਵਾਂ ਨੂੰ ਮਾਰਿਆ ਹੈ। ਇਸ ਤੋਂ ਬਾਅਦ ਤਿੰਨ ਲੋਕਾਂ ਦਾ 'ਕਤਲ' ਕਰ ਦਿੱਤਾ ਗਿਆ। ਅਦਾਲਤ ਨੇ ਗੈਰਕਾਨੂੰਨੀ ਤਰੀਕੇ ਨਾਲ ਜਮ੍ਹਾ ਹੋਣ, ਦੰਗੇ ਭੜਕਾਉਣ, ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਵਧਾਉਣ, ਘਰਾਂ ਨੂੰ ਤੋੜਨ ਅਤੇ ਚੋਰੀ ਸਮੇਤ ਵੱਖ-ਵੱਖ ਅਪਰਾਧਾਂ ਲਈ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ।
ਇਹ ਵੀ ਪੜ੍ਹੋ - 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8