ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਮਿਲੀ ਅੰਤਰਿਮ ਜ਼ਮਾਨਤ

Tuesday, Sep 10, 2024 - 05:48 PM (IST)

ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਅੱਤਵਾਦੀ ਵਿੱਤ ਪੋਸ਼ਣ ਮਾਮਲੇ 'ਚ ਲੋਕ ਸਭਾ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ 2 ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇੰਜੀਨੀਅਰ ਰਾਸ਼ਿਦ ਦੇ ਨਾਂ ਨਾਲ ਮਸ਼ਹੂਰ ਸ਼ੇਖ ਅਬਦੁੱਲਾ ਨੇ 2024 ਦੀਆਂ ਲੋਕ ਸਭਾ ਚੋਣਾਂ 'ਚ ਬਾਰਾਮੂਲਾ ਤੋਂ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ ਸੀ। ਐਡੀਸ਼ਨਲ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਰਾਸ਼ਿਦ ਨੂੰ ਰਾਹਤ ਦਿੱਤੀ, ਜਿਸ ਨੇ ਆਉਣ ਵਾਲੀਆਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਕਰਨ ਲਈ ਅਂਤਰਿਮ ਜ਼ਮਾਨਤ ਦੀ ਮੰਗ ਕਰਦੇ ਹੋਏ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਅਦਾਲਤ ਨੇ 5 ਜੁਲਾਈ ਨੂੰ ਰਾਸ਼ਿਦ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਕਸਟਡੀ ਪੈਰੋਲ ਦਿੱਤੀ ਸੀ। 2017 ਦੇ ਅੱਤਵਾਦੀ ਵਿੱਤ ਪੋਸ਼ਣ ਮਾਮਲੇ 'ਚ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ ਦੇ ਅਧੀਨ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ ਰਾਸ਼ਿਦ 2019 ਤੋਂ ਜੇਲ੍ਹ 'ਚ ਹੈ। ਉਹ ਤਿਹਾੜ ਜੇਲ੍ਹ 'ਚ ਬੰਦ ਹੈ।

ਅਦਾਲਤ ਨੇ ਉਸ ਦੀ ਨਿਯਮਿਤ ਜ਼ਮਾਨਤ ਪਟੀਸ਼ਨ 'ਤੇ ਆਪਣਾ ਆਦੇਸ਼ ਕੱਲ੍ਹ ਤੱਕ ਲਈ ਸੁਰੱਖਿਅਤ ਰੱਖ ਲਿਆ ਸੀ। ਰਾਸ਼ਿਦ ਦਾ ਨਾਂ ਕਸ਼ਮੀਰੀ ਵਪਾਰੀ ਜ਼ਹੂਰ ਵਟਾਲੀ ਖ਼ਿਲਾਫ਼ ਜਾਂਚ ਦੌਰਾਨ ਸਾਹਮਣੇ ਆਇਆ ਸੀ, ਜਿਸ ਨੂੰ ਐੱਨ.ਆਈ.ਏ. ਨੇ ਕਸ਼ਮੀਰ ਘਾਟੀ 'ਚ ਅੱਤਵਾਦੀ ਸਮੂਹਾਂ ਅਤੇ ਵੱਖਵਾਦੀਆਂ ਨੂੰ ਵਿੱਤ ਪੋਸ਼ਿਤ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਐੱਨ.ਆਈ.ਏ. ਨੇ ਇਸ ਮਾਮਲੇ 'ਚ ਕਸ਼ਮੀਰੀ ਵੱਖਵਾਦੀ ਨੇਤਾ ਯਾਸਿਨ ਮਲਿਕ, ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਅਦ ਅਤੇ ਹਿਜ਼ਬੁਲ ਮੁਜਾਹੀਦੀਨ ਦੇ ਮੁਖੀ ਸਈਅਦ ਸਲਾਹੁਦੀਨ ਸਮੇਤ ਕਈ ਲੋਕਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਮਲਿਕ ਨੂੰ ਦੋਸ਼ਾਂ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 2022 'ਚ ਇਕ ਹੇਠਲੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News