‘ਨੌਕਰੀ ਦੇ ਬਦਲੇ ਜ਼ਮੀਨ’ ਮਾਮਲਾ : ਲਾਲੂ ਯਾਦਵ ਵਿਰੁੱਧ ਸੁਣਵਾਈ 25 ਤੱਕ ਮੁਲਤਵੀ
Saturday, Feb 22, 2025 - 02:00 PM (IST)

ਨਵੀਂ ਦਿੱਲੀ -ਦਿੱਲੀ ਦੀ ਇਕ ਅਦਾਲਤ 25 ਫਰਵਰੀ ਨੂੰ ਇਹ ਤੈਅ ਕਰੇਗੀ ਕਿ ਕੀ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਅਤੇ ਹੋਰਨਾਂ ਨਾਲ ਸਬੰਧਤ ‘ਨੌਕਰੀ ਲਈ ਜ਼ਮੀਨ’ ਮਾਮਲੇ ਵਿਚ ਦਾਇਰ ਚਾਰਜਸ਼ੀਟ ’ਤੇ ਨੋਟਿਸ ਲੈਣਾ ਹੈ ਜਾਂ ਨਹੀਂ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸ਼ੁੱਕਰਵਾਰ ਨੂੰ ਮਾਮਲੇ ’ਤੇ ਫੈਸਲਾ ਸੁਣਾਉਣਾ ਸੀ ਪਰ ਕੁਝ ਨੁਕਤਿਆਂ ’ਤੇ ਸੀ. ਬੀ. ਆਈ. ਦੇ ਸਪੱਸ਼ਟੀਕਰਨ ਸੁਣਨ ਤੋਂ ਬਾਅਦ ਉਨ੍ਹਾਂ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਅਧਿਕਾਰੀਆਂ ਮੁਤਾਬਕ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਰੇਲਵੇ ਦੇ ਪੱਛਮੀ ਮੱਧ ਖੇਤਰ ’ਚ ਗਰੁੱਪ-ਡੀ ਦੀਆਂ ਨਿਯੁਕਤੀਆਂ ਨਾਲ ਸਬੰਧਤ ਹੈ। ਇਹ ਨਿਯੁਕਤੀਆਂ 2004 ਤੋਂ 2009 ਵਿਚਕਾਰ ਲਾਲੂ ਦੇ ਰੇਲ ਮੰਤਰੀ ਰਹਿਣ ਦੌਰਾਨ ਕੀਤੀਆਂ ਗਈਆਂ ਸਨ। ਇਨ੍ਹਾਂ ਨਿਯੁਕਤੀਆਂ ਦੇ ਬਦਲੇ ਰਾਜਦ ਮੁਖੀ ਦੇ ਪਰਿਵਾਰ ਜਾਂ ਸਹਿਯੋਗੀਆਂ ਦੇ ਨਾਂ ’ਤੇ ਜ਼ਮੀਨ ਤੋਹਫ਼ੇ ਵਜੋਂ ਦਿੱਤੀ ਗਈ ਜਾਂ ਟਰਾਂਸਫਰ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8