ਦਿੱਲੀ ਦੀ ਅਦਾਲਤ ਨੇ ਲਸ਼ਕਰ ਦੇ ਅੱਤਵਾਦੀ ਨੂੰ ਸੁਣਾਈ 10 ਸਾਲ ਕੈਦ ਦੀ ਸਜ਼ਾ

Thursday, Apr 01, 2021 - 10:18 AM (IST)

ਨਵੀਂ ਦਿੱਲੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪਾਕਿਸਤਾਨੀ ਨਾਗਰਿਕ ਅਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਬਹਾਦਰ ਅਲੀ ਉਰਫ਼ ਸੈਫੁੱਲਾ ਮੰਸੂਰ ਨੂੰ 10 ਸਾਲ ਦੀ ਕੈਦ ਦੇ ਨਾਲ ਜੁਰਮਾਨਾ ਭਰਨ ਦਾ ਆਦੇਸ਼ ਦਿੱਤਾ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਐੱਨ.ਆਈ.ਏ. ਨੇ ਦੱਸਿਆ ਕਿ ਅਦਾਲਤ ਨੇ ਬਹਾਦਰ ਨੂੰ ਆਈ.ਪੀ.ਸੀ. ਦੀ ਧਾਰਾ 120 ਬੀ, 121 ਏ, 489 ਸੀ ਅਤੇ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਕਾਨੂੰਨ ਦੇ 17,18,20 ਅਤੇ 38 ਦੇ ਅਧੀਨ ਦੋਸ਼ੀ ਕਰਾਰ ਦਿੱਤਾ। ਇਸ ਤੋਂ ਇਲਾਵਾ ਅਦਾਲਤ ਨੇ ਅਲੀ ਨੂੰ ਆਰਮਜ਼ ਐਕਟ ਦੀ ਧਾਰਾ 7,10 ਅਤੇ 25, ਐਕਸਪਲੋਸਿਵ ਐਕਟ ਦੀ ਧਾਰਾ 9ਬੀ, ਵਿਸਫ਼ੋਟਕ ਪਦਾਰਥ ਐਕਟ ਦੀ ਧਾਰਾ 4, ਫਾਨੇਰਜ਼ ਐਕਟ ਦੀ ਧਾਰਾ 14 ਅਤੇ ਭਾਰਤੀ ਵਾਇਰਲੈੱਸ ਟੇਲੀਗ੍ਰਾਫ਼ੀ ਐਕਟ 1933 ਦੀ ਧਾਰਾ 6 (1ਏ) ਦੇ ਅਧੀਨ ਦੋਸ਼ੀ ਕਰਾਰ ਦਿੱਤਾ ਅਤੇ 10 ਕੈਦ ਤੇ ਜੁਰਮਾਨਾ ਭਰਨ ਦਾ ਆਦੇਸ਼ ਦਿੱਤਾ। 

ਇਹ ਵੀ ਪੜ੍ਹੋ : ਫੌਜ ਨੂੰ ਤਾਜ਼ਾ ਦੁੱਧ ਸਪਲਾਈ ਕਰਨ ਵਾਲੇ ਮਿਲਟਰੀ ਫਾਰਮ 132 ਸਾਲ ਬਾਅਦ ਹੋਏ ਬੰਦ

ਦੱਸਣਯੋਗ ਹੈ ਕਿ ਅਲੀ ਜੰਮੂ ਕਸ਼ਮੀਰ ਦੇ ਵਾਸੀ ਅਤੇ ਲਸ਼ਕਰ ਨਾਲ ਜੁੜੇ ਅਬੂ ਸਾਦ, ਅਬੂ ਦਰਦ ਨਾਲ ਮਿਲ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਅੱਤਵਾਦੀ ਹਮਲੇ ਕਰਨ ਲਈ ਨੌਜਵਾਨਾਂ ਨੂੰ ਸਿਖਲਾਈ ਦਿੰਦਾ ਸੀ। ਐੱਨ.ਆਈ.ਏ. ਨੇ ਦੱਸਿਆ ਇਕ ਅਲੀ ਨੂੰ 25 ਜੁਲਾਈ 2016 'ਚ ਜੰਮੂ ਕਸ਼ਮੀਰ 'ਚ ਕੁਪਵਾੜਾ ਜ਼ਿਲ੍ਹੇ ਦੇ ਯਹਾਮਾ ਮੁਕਾਮ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਏ.ਕੇ.-47 ਰਾਈਫ਼ਲ ਨਾਲ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਗਏ ਸਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News