CM ਕੇਜਰੀਵਾਲ ਨੂੰ ਝਟਕਾ, ਕੋਰਟ ਨੇ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਕੀਤੀ ਖਾਰਜ
Wednesday, Jun 05, 2024 - 04:27 PM (IST)
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ 'ਚ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਦੀ ਅਪੀਲ ਵਾਲੀ ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ ਨੂੰ ਬੁੱਧਵਾਰ ਨੂੰ ਖਾਰਜ ਕਰ ਦਿੱਤਾ। ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 14 ਦਿਨਾਂ ਤੱਕ ਵਧਾ ਦਿੱਤੀ ਹੈ, ਯਾਨੀ ਹੁਣ ਕੇਜਰੀਵਾਲ ਨੂੰ 19 ਜੂਨ ਤੱਕ ਜੇਲ੍ਹ 'ਚ ਹੀ ਰਹਿਣਾ ਪਵੇਗਾ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਨਿਆਇਕ ਹਿਰਾਸਤ 'ਚ ਕੇਜਰੀਵਾਲ ਦੀਆਂ ਮੈਡੀਕਲ ਜ਼ਰੂਰਤਾਂ ਦਾ ਧਿਆਨ ਰੱਖਣ ਦਾ ਨਿਰਦੇਸ਼ ਦਿੱਤਾ।
ਕੇਜਰੀਵਾਲ ਨੂੰ 10 ਮਈ ਨੂੰ 55 ਦਿਨ ਬਾਅਦ 21 ਦਿਨ ਦੀ ਅੰਤਰਿਮ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਉਹ ਲੋਕ ਸਭਾ ਚੋਣ ਪ੍ਰਚਾਰ ਲਈ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਨ। 21 ਮਾਰਚ ਨੂੰ ਗ੍ਰਿਫ਼ਤਾਰੀ ਦੇ ਬਾਅਦ ਤੋਂ ਪਹਿਲੇ ਉਹ 10 ਦਿਨ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ 'ਚ ਰਹੇ ਸਨ। ਇਸ ਤੋਂ ਬਾਅਦ ਇਕ ਅਪ੍ਰੈਲ ਨੂੰ ਕੋਰਟ ਨੂੰ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e