ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

Friday, Oct 18, 2024 - 04:27 PM (IST)

ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਸਾਬਕਾ ਸਿਹਤ ਮੰਤਰੀ  ਸਤੇਂਦਰ ਜੈਨ ਨੂੰ ਦਿੱਲੀ ਦੀ ਇਕ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ 'ਚ ਬੰਦ ਜੈਨ ਨੂੰ ਰਾਊਜ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜੈਨ 18 ਮਹੀਨੇ ਬਾਅਦ ਜੇਲ੍ਹ 'ਚੋਂ ਬਾਹਰ ਆਉਣਗੇ। ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਜੈਨ ਨੂੰ 30 ਮਈ 2022 ਨੂੰ ਉਨ੍ਹਾਂ ਨਾਲ ਜੁੜੀਆਂ 4 ਕੰਪਨੀਆਂ  ਜ਼ਰੀਏ ਮਨੀ ਲਾਂਡਰਿੰਗ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। 

ਸਪੈਸ਼ਲ ਜੱਜ ਰਾਕੇਸ਼ ਸਿਆਲ ਨੇ ਦੋਸ਼ੀਆਂ ਅਤੇ ਈਡੀ ਵਲੋਂ ਅਰਜ਼ੀ 'ਤੇ ਦਲੀਲਾਂ ਸੁਣਨ ਮਗਰੋਂ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਜੈਨ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਅੱਗੇ ਹਿਰਾਸਤ ਵਿਚ ਰੱਖਣ ਦਾ ਕੋਈ ਉਦੇਸ਼ ਪੂਰਾ ਨਹੀਂ ਹੋਵੇਗਾ।
 


Tanu

Content Editor

Related News