ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, 20 ਮਾਰਚ ਤੱਕ ਰਹਿਣਗੇ ਤਿਹਾੜ ਜੇਲ੍ਹ 'ਚ

Monday, Mar 06, 2023 - 03:02 PM (IST)

ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, 20 ਮਾਰਚ ਤੱਕ ਰਹਿਣਗੇ ਤਿਹਾੜ ਜੇਲ੍ਹ 'ਚ

ਨਵੀਂ ਦਿੱਲੀ (ਏਜੰਸੀ)- ਰਾਊਜ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਨਾਲ ਸੰਬੰਧਤ ਮਾਮਲੇ 'ਚ 20 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸਿਸੋਦੀਆ ਨੂੰ ਅੱਜ ਉਨ੍ਹਾਂ ਦੀ ਸੀ.ਬੀ.ਆਈ. ਰਿਮਾਂਡ ਖ਼ਤਮ ਹੋਣ 'ਤੇ ਕੋਰਟ ਲਿਆਂਦਾ ਗਿਆ। ਸਿਸੋਦੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚ ਰੱਖਿਆ ਜਾਵੇਗਾ। ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਸੋਮਵਾਰ ਨੂੰ ਇਹ ਦੇਖਦੇ ਹੋਏ ਸਿਸੋਦੀਆ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਕਿ ਸੀ.ਬੀ.ਆਈ. ਨੇ ਇਸ ਸਮੇਂ ਉਨ੍ਹਾਂ ਦੀ ਹੋਰ ਹਿਰਾਸਤ ਦੀ ਮੰਗ ਨਹੀਂ ਕੀਤੀ ਹੈ ਪਰ ਲੋੜ ਪੈਣ 'ਤੇ ਬਾਅਦ 'ਚ ਇਸ ਦੀ ਮੰਗ ਕੀਤੀ ਜਾ ਸਕਦੀ ਹੈ। ਇਸ ਵਿਚ ਅਦਾਲਤ ਨੇ ਸਿਸੋਦੀਆ ਨੂੰ ਸੀ.ਬੀ.ਆਈ. ਅਧਿਕਾਰੀਆਂ ਵਲੋਂ ਆਯੋਜਿਤ ਉਨ੍ਹਾਂ ਦੇ ਐੱਮ.ਐੱਲ.ਸੀ. 'ਚ ਤੈਅ ਦਵਾਈਆਂ ਲੈਣ ਦੀ ਮਨਜ਼ੂਰੀ ਦਿੱਤੀ। ਸਿਸੋਦੀਆ ਦੇ ਵਕੀਲ ਨੇ ਨਿਆਇਕ ਹਿਰਾਸਤ ਦੀ ਮਿਆਦ ਦੌਰਾਨ ਉਨ੍ਹਾਂ ਨੂੰ ਇਕ ਜੋੜੀ ਚਸ਼ਮਾ, ਇਕ ਡਾਇਰੀ, ਇਕ ਕਲਮ ਅਤੇ ਗੀਤਾ ਲਿਜਾਉਣ ਲਈ ਅਦਾਲਤ ਦੀ ਮਨਜ਼ੂਰੀ ਮੰਗੀ। ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। 

ਇਹ ਵੀ ਪੜ੍ਹੋ : 'ਆਪ' ਦਾ ਦਾਅਵਾ- ਸਿਸੋਦੀਆ ਨੂੰ ਤੰਗ ਕਰ ਰਹੀ ਹੈ CBI, ਜ਼ਬਰਨ ਕਰਵਾਉਣਾ ਚਾਹੁੰਦੀ ਹੈ ਦਸਤਖ਼ਤ

ਦੱਸਣਯੋਗ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਸਿਸੋਦੀਆ ਨੇ 28 ਫਰਵਰੀ ਨੂੰ ਦਿੱਲੀ ਦੇ ਉੱਪ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਵਿਚ 4 ਮਾਰਚ ਨੂੰ ਰਾਊਜ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਘਪਲਾ ਮਾਮਲੇ 'ਚ ਸਿਸੋਦੀਆ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਰਿਮਾਂਡ ਵਧਾ ਦਿੱਤੀ। ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਸਿਸੋਦੀਆ ਦੀ ਸੀ.ਬੀ.ਆਈ. ਨੂੰ 2 ਦਿਨ ਦੀ ਹੋਰ ਰਿਮਾਂਡ ਮਨਜ਼ੂਰ ਕੀਤੀ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News