ਕੋਰਟ ਨੇ ਲਾਲੂ ਤੇ ਤੇਜਸਵੀ ਯਾਦਵ ਨੂੰ ਕੀਤਾ ਤਲਬ, ਪੇਸ਼ ਹੋਣ ਲਈ ਕਿਹਾ

Wednesday, Sep 18, 2024 - 12:17 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ, ਉਨ੍ਹਾਂ ਦੇ ਬੇਟੇ ਅਤੇ ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਤੇਜਸਵੀ ਪ੍ਰਸਾਦ ਅਤੇ ਹੋਰ ਨੂੰ ਬੁੱਧਵਾਰ ਨੂੰ ਤਲਬ ਕੀਤਾ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਦੋਸ਼ੀਆਂ ਨੂੰ 7 ਅਕਤੂਬਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। 

ਜੱਜ ਨੇ ਦੋਸ਼ੀਆਂ ਖ਼ਿਲਾਫ਼ ਦਾਖ਼ਲ ਪੂਰਕ ਦੋਸ਼ ਪੱਤਰ 'ਤੇ ਨੋਟਿਸ ਲੈਂਦੇ ਹੋਏ ਇਹ ਆਦੇਸ਼ ਜਾਰੀ ਕੀਤਾ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 6 ਅਗਸਤ ਨੂੰ ਅਦਾਲਤ ਦੇ ਸਾਹਮਣੇ ਅੰਤਿਮ ਰਿਪੋਰਟ ਪੇਸ਼ ਕੀਤੀ ਸੀ। ਈ.ਡੀ. ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਦਾਇਰ ਸ਼ਿਕਾਇਤ ਦੇ ਆਧਾਰ 'ਤੇ ਇਹ ਮਾਮਲਾ ਦਰਜ ਕੀਤਾ ਸੀ। ਈ.ਡੀ. ਨੇ ਕਿਹਾ ਕਿ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਰੇਲਵੇ ਦੇ ਪੱਛਮੀ ਮੱਧ ਖੇਤਰ 'ਚ ਗਰੁੱਪ-ਡੀ ਦੀਆਂ ਨਿਯੁਕਤੀਆਂ ਨਾਲ ਸੰਬੰਧਤ ਹੈ। ਇਹ ਨਿਯੁਕਤੀਆਂ ਲਾਲੂ ਪ੍ਰਸਾਦ ਨੇ 2004 ਤੋਂ 2009 ਤੱਕ ਰੇਲ ਮੰਤਰੀ ਰਹਿਣ ਦੌਰਾਨ ਕੀਤੀਆਂ ਗਈਆਂ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News