ਦਿੱਲੀ ਦੀਆਂ 4 ਅਦਾਲਤਾਂ ਤੇ ਦੋ CRPF ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ
Tuesday, Nov 18, 2025 - 01:47 PM (IST)
ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਮੰਗਲਵਾਰ ਸਵੇਰੇ ਦਿੱਲੀ ਦੀਆਂ ਸਾਕੇਤ, ਦਵਾਰਕਾ ਅਤੇ ਪਟਿਆਲਾ ਹਾਊਸ ਅਦਾਲਤਾਂ ਦੇ ਨਾਲ-ਨਾਲ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐਫ) ਦੁਆਰਾ ਚਲਾਏ ਜਾ ਰਹੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਵਿਸ਼ਾਲ ਸੁਰੱਖਿਆ ਜਾਂਚ ਕੀਤੀ ਗਈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਕੂਲ ਵਿਚ ਮੌਜੂਦ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ।
ਪੜ੍ਹੋ ਇਹ ਵੀ : 'ਪੰਜਾਬੀਆਂ ਨੂੰ 2-3 ਬੱਚੇ ਪੈਦਾ ਕਰਨ ਦੀ ਲੋੜ' : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ
ਇਸ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਤਲਾਸ਼ੀ ਲੈਣ ਤੋਂ ਬਾਅਦ ਬੰਬ ਦੀ ਇਹ ਧਮਕੀ ਝੂਠੀ ਸਾਬਿਤ ਹੋਈ। ਪੁਲਸ ਨੇ ਦੱਸਿਆ ਕਿ ਸਵੇਰੇ ਤੜਕੇ ਇੱਕ ਈਮੇਲ ਮਿਲੀ, ਜਿਸ ਵਿੱਚ ਉਨ੍ਹਾਂ ਨੂੰ ਅਦਾਲਤ ਦੇ ਅਹਾਤੇ ਵਿੱਚ ਵਿਸਫੋਟਕ ਰੱਖੇ ਹੋਣ ਦੀ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਸੁਰੱਖਿਆ ਟੀਮਾਂ ਨੂੰ ਇਨ੍ਹਾਂ ਜ਼ਿਲ੍ਹਾ ਅਦਾਲਤਾਂ ਦੇ ਅਹਾਤੇ ਦਾ ਮੁਆਇਨਾ ਕਰਨ ਲਈ ਭੇਜਿਆ ਗਿਆ। ਸੁਰੱਖਿਆ ਜਾਂਚਾਂ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦਿੱਲੀ ਫਾਇਰ ਸਰਵਿਸ ਨੇ ਕਿਹਾ ਕਿ ਇਹ ਸਕੂਲ ਪ੍ਰਸ਼ਾਂਤ ਵਿਹਾਰ ਅਤੇ ਦਵਾਰਕਾ ਵਿੱਚ ਸਥਿਤ ਹਨ ਅਤੇ ਉਨ੍ਹਾਂ ਨੂੰ ਸਵੇਰੇ 9 ਵਜੇ ਦੇ ਕਰੀਬ ਬੰਬ ਦੀ ਧਮਕੀ ਵਾਲਾ ਕਾਲ ਆਇਆ।
ਪੜ੍ਹੋ ਇਹ ਵੀ : ਚੋਣ ਨਤੀਜਿਆਂ ਦੀ ਬਹਿਸ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ਨੇ ਇੰਝ ਕੀਤਾ ਭਤੀਜੇ ਦਾ ਕਤਲ, ਕੰਬੀ ਰੂਹ
ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, "ਅਸੀਂ ਦੋਵਾਂ ਸਕੂਲਾਂ ਦੀ ਪੂਰੀ ਜਾਂਚ ਕੀਤੀ ਅਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸਨੂੰ ਜਾਅਲੀ ਘੋਸ਼ਿਤ ਕੀਤਾ ਗਿਆ ਹੈ।" ਸਥਾਨਕ ਪੁਲਸ, ਬੰਬ ਨਿਰੋਧਕ ਦਸਤੇ ਅਤੇ ਦਿੱਲੀ ਫਾਇਰ ਸਰਵਿਸ ਦੀਆਂ ਟੀਮਾਂ ਨੂੰ ਤੁਰੰਤ ਸਾਰੇ ਸਥਾਨਾਂ 'ਤੇ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕਾਲ ਕਰਨ ਤੋਂ ਬਾਅਦ ਕਾਲ ਕਰਨ ਵਾਲੇ ਦਾ ਫੋਨ ਬੰਦ ਹੋ ਗਿਆ ਸੀ ਅਤੇ ਉਸਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਕਿਹਾ, "ਅਸੀਂ ਦੋਵਾਂ ਸਕੂਲਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਅਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ। ਧਮਕੀ ਨੂੰ ਫਰਜ਼ੀ ਐਲਾਨਿਆ ਗਿਆ ਹੈ।" ਅਦਾਲਤਾਂ ਵਿੱਚ ਵੀ ਇਸੇ ਤਰ੍ਹਾਂ ਦੀ ਜਾਂਚ ਚੱਲ ਰਹੀ ਹੈ, ਪਰ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
