ਦਿੱਲੀ ''ਚ ਕੋਵਿਡ-19 ਮਰੀਜ਼ਾਂ ਦੀ ਗਿਣਤੀ 10,554 ਹੋਈ, ਹੁਣ ਤੱਕ 166 ਦੀ ਮੌਤ
Tuesday, May 19, 2020 - 04:01 PM (IST)

ਨਵੀਂ ਦਿੱਲੀ- ਦਿੱਲੀ 'ਚ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 166 ਹੋ ਗਈ ਹੈ, ਜਦੋਂ ਕਿ 500 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ 10,554 ਪਹੁੰਚ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਹੁਣ ਤੱਕ 5,638 ਇਨਫੈਕਟਡ ਲੋਕਾਂ ਦਾ ਇਲਾਜ ਚੱਲ ਰਿਹਾ ਹੈ।
ਦਿੱਲੀ ਸਿਹਤ ਵਿਭਾਗ ਨੇ ਸੋਮਵਾਰ ਨੂੰ ਜਾਰੀ ਬੁਲੇਟਿਨ 'ਚ ਕਿਹਾ ਕਿ ਦਿੱਲੀ 'ਚ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 166 ਹੋ ਗਈ ਹੈ ਅਤੇ ਇਨਫੈਕਸ਼ਨ ਦੇ ਮਾਮਲੇ ਵਧ ਕੇ 10,554 ਹੋ ਗਏ ਹਨ। ਇੱਥੇ ਸੋਮਵਾਰ ਨੂੰ ਕੋਵਿਡ-19 ਦੇ ਮਾਮਲੇ 10,054 ਸਨ ਅਤੇ ਮ੍ਰਿਤਕਾਂ ਦੀ ਗਿਣਤੀ 160 ਸੀ।