ਕੋਵਿਡ-19 : ਪਲਾਜ਼ਮਾ ਥੈਰੇਪੀ ਤੋਂ ਬਾਅਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹਾਲਤ ''ਚ ਹੋਇਆ ਸੁਧਾਰ

06/21/2020 4:31:38 PM

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਵਾਇਰਸ ਨਾਲ ਪੀੜਤ ਹਨ। ਉਨ੍ਹਾਂ ਦਾ ਇਲਾਜ ਦਿੱਲੀ ਦੇ ਮੈਕਸ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਸਤੇਂਦਰ ਜੈਨ ਦੀ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸ਼ਨੀਵਾਰ ਨੂੰ ਮੈਕਸ ਹਸਪਤਾਲ 'ਚ ਸ਼ਿਫਟ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ। ਇਸ ਤੋਂ ਬਾਅਦ ਹੁਣ ਸਤੇਂਦਰ ਜੈਨ ਦੀ ਸਿਹਤ 'ਚ ਸੁਧਾਰ ਦੇਖਿਆ ਜਾ ਰਿਹਾ ਹੈ। ਪਲਾਜ਼ਮਾ ਥੈਰੇਪੀ ਤੋਂ ਬਾਅਦ ਉਨ੍ਹਾਂ ਦਾ ਬੁਖਾਰ ਉਤਰ ਗਿਆ ਹੈ।

ਕੋਰੋਨਾ ਨਾਲ ਪੀੜਤ ਜੈਨ ਦੀ ਸਿਹਤ ਵਿਗੜਨ ਤੋਂ ਬਾਅਦ 19 ਜੂਨ ਨੂੰ ਰਾਜੀਵ ਗਾਂਧੀ ਸੁਪਰਸਪੈਸ਼ਲਿਟੀ ਹਸਪਤਾਲ ਤੋਂ ਸਾਕੇਤ ਦੇ ਮੈਕਸ ਹਸਪਤਾਲ 'ਚ ਸ਼ਿਫਟ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ ਸੀ। ਮੈਕਸ 'ਚ ਸਤੇਂਦਰ ਜੈਨ ਦਾ ਇਲਾਜ ਡਾ. ਸੰਦੀਪ ਬੁੱਧੀਰਾਜਾ ਦੀ ਨਿਗਰਾਨੀ 'ਚ ਕੀਤਾ ਜਾ ਰਿਹਾ ਹੈ।

ਪਲਾਜ਼ਮਾ ਥੈਰੇਪੀ ਤੋਂ ਬਾਅਦ ਸਤੇਂਦਰ ਜੈਨ ਦੇ ਆਕਸੀਜਨ ਲੇਵਲ 'ਚ ਵੀ ਸੁਧਾਰ ਆਇਆ ਹੈ। ਮੰਗਲਵਾਰ ਸਵੇਰੇ ਜੈਨ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਉਦੋਂ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਬਾਅਦ ਦੂਜੀ ਵਾਰ ਕੋਰੋਨਾ ਟੈਸਟ ਹੋਇਆ ਅਤੇ ਉਹ ਪਾਜ਼ੇਟਿਵ ਪਾਇਆ ਗਿਆ ਸੀ।


DIsha

Content Editor

Related News