ਦਿੱਲੀ ’ਚ ਵੀ ਕੋਰੋਨਾ ਦੀ ਹਾਹਾਕਾਰ; ਇਕ ਦਿਨ ’ਚ ਆਏ 19 ਹਜ਼ਾਰ ਤੋਂ ਪਾਰ ਨਵੇਂ ਕੇਸ
Wednesday, May 05, 2021 - 12:59 PM (IST)
ਨਵੀਂ ਦਿੱਲੀ (ਭਾਸ਼ਾ)— ਕੋਰੋਨਾ ਵਾਇਰਸ ਦੀ ਭਿਆਨਕ ਲਹਿਰ ਦਾ ਸਾਹਮਣਾ ਕਰ ਰਹੀ ਰਾਜਧਾਨੀ ਦਿੱਲੀ ’ਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 19,953 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਲਾਗ ਨਾਲ 338 ਲੋਕਾਂ ਦੀ ਮੌਤ ਹੋ ਗਈ। ਦਿੱਲੀ ਦੇ ਸਿਹਤ ਮਹਿਕਮੇ ਨੇ ਬੁੱਧਵਾਰ ਸਵੇਰੇ ਬੁਲੇਟਿਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ 20 ਹਜ਼ਾਰ ਤੋਂ ਘੱਟ ਰਹੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਵਿਚ ਕੋਵਿਡ-19 ਦੇ 18,043 ਨਵੇਂ ਮਾਮਲੇ ਸਾਹਮਣੇ ਆਏ ਸਨ, ਜੋ ਕਿ 15 ਅਪ੍ਰੈਲ ਨੂੰ ਇਕ ਦਿਨ ’ਚ ਆਏ 16,699 ਨਵੇਂ ਮਾਮਲਿਆਂ ਤੋਂ ਬਾਅਦ ਸਭ ਤੋਂ ਘੱਟ ਹੈ।
ਇਹ ਵੀ ਪੜ੍ਹੋ : ਲਾਕਡਾਊਨ ਦਰਮਿਆਨ ਗ਼ਰੀਬਾਂ ਲਈ ਕੇਜਰੀਵਾਲ ਨੇ ਮੁਫ਼ਤ ਰਾਸ਼ਨ ਸਮੇਤ ਕੀਤੇ ਇਹ ਐਲਾਨ
ਰਾਜਧਾਨੀ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 20,394, ਸ਼ਨੀਵਾਰ ਨੂੰ 25,219, ਸ਼ੁੱਕਰਵਾਰ ਨੂੰ 27,047, ਵੀਰਵਾਰ ਨੂੰ 24,235, ਬੁੱਧਵਾਰ ਨੂੰ 25,986, ਮੰਗਲਵਾਰ ਨੂੰ 24,149 ਅਤੇ ਪਿਛਲੇ ਸੋਮਵਾਰ ਨੂੰ ਕੋਰੋਨਾ ਦੇ 20,201 ਨਵੇਂ ਮਾਮਲੇ ਸਾਹਮਣੇ ਆਏ ਸਨ। ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਕੋਰੋਨਾ ਵਾਇਰਸ ਦੀ ਦਰ ਵੱਧ ਕੇ 36.2 ਫ਼ੀਸਦੀ ਹੋ ਗਈ ਸੀ। ਦਿੱਲੀ ਵਿਚ ਕੋਵਿਡ-19 ਕਾਰਨ ਸੋਮਵਾਰ ਨੂੰ ਇਕ ਦਿਨ ਵਿਚ ਸਭ ਤੋਂ ਵੱਧ 448 ਮਰੀਜ਼ਾਂ ਦੀ ਮੌਤ ਹੋਈ ਸੀ। ਦਿੱਲੀ ਵਿਚ ਹੁਣ ਤੱਕ ਕੋਰੋਨਾ ਦੇ 12,32,942 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ’ਚੋਂ 11.24 ਲੱਖ ਲੋਕ ਇਸ ਜਾਨਲੇਵਾ ਵਾਇਰਸ ਨੂੰ ਮਾਤ ਦੇ ਕੇ ਸਿਹਤਮੰਦ ਹੋ ਚੁੱਕੇ ਹਨ। ਜਦਕਿ ਇਸ ਲਾਗ ਕਾਰਨ 17,752 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜਧਾਨੀ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ 90,419 ਇਲਾਜ ਅਧੀਨ ਮਰੀਜ਼ ਹਨ।
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਦੇ ਮਾਮਲੇ 2 ਕਰੋੜ ਦੇ ਪਾਰ, ਮੌਤਾਂ ਦੇ ਅੰਕੜੇ ਕਰਦੇ ਨੇ ਹੈਰਾਨ