ਦਿੱਲੀ ਵਾਸੀਆਂ ਲਈ ਰਾਹਤ ਦੀ ਖ਼ਬਰ, ਇਸ ਤਾਰੀਖ਼ ਤੋਂ ਖੁੱਲ੍ਹਣਗੇ ਸਕੂਲ-ਕਾਲਜ ਤੇ ਜਿੰਮ
Friday, Feb 04, 2022 - 01:56 PM (IST)
ਨਵੀਂ ਦਿੱਲੀ— ਦਿੱਲੀ ’ਚ ਹੁਣ ਸਕੂਲਾਂ ’ਤੇ ਲੱਗੇ ਤਾਲੇ ਹਟਾਉਣ ਦਾ ਫ਼ੈਸਲਾ ਲਿਆ ਗਿਆ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ’ਚ ਨਰਸਰੀ ਤੋਂ 8ਵੀਂ ਤੱਕ ਦੇ ਸਕੂਲ ਸੋਮਵਾਰ 14 ਫਰਵਰੀ ਨੂੰ ਖੋਲ੍ਹ ਦਿੱਤੇ ਜਾਣਗੇ। ਇਹ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਸਾਰੇ ਅਧਿਆਪਕਾਂ ਨੂੰ ਵੈਕਸੀਨ ਲੱਗੀ ਹੋਣੀ ਚਾਹੀਦਾ ਹੈ। ਦੱਸ ਦਈਏ ਕਿ 9ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਸਕੂਲ 7 ਫਰਵਰੀ ਤੋਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ– ਕਮਜ਼ੋਰ ਪੈ ਰਹੀ ਤੀਜੀ ਲਹਿਰ! ਦੇਸ਼ ਦੇ 34 ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੋਰੋਨਾ ਦੇ ਮਾਮਲੇ ਘਟੇ
ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵਿਟਰ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ‘100 ਫ਼ੀਸਦੀ ਸਮਰੱਥਾ ਵਾਲੇ ਸਾਰੇ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਾਰੇ ਜਿੰਮ, ਸਪਾ ਅਤੇ ਸਵੀਮਿੰਗ ਪੂਲ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ। ਰੈਸਟੋਰੈਂਟ ਰਾਤ ਦੇ 11 ਵਜੇ ਤੱਕ ਖੁੱਲ੍ਹੇ ਰਹਿਣਗੇ। ਨਾਈਟ ਕਰਫਿਊ ਰਾਤ ਦੇ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
ਇਹ ਵੀ ਪੜ੍ਹੋ– ਪੰਜਾਬ ਸਮੇਤ 7 ਸੂਬਿਆਂ ’ਚ ਨੀਡਲ ਫ੍ਰੀ ਕੋਰੋਨਾ ਵੈਕਸੀਨ ਦੀ ਸਪਲਾਈ ਸ਼ੁਰੂ
It was also decided to open all offices with 100% capacity.
— Manish Sisodia (@msisodia) February 4, 2022
All gyms, spa and swimming pools shall be allowed to open.
Restaurants shall be allowed to remain open till 11pm.
Night curfew shall continue from 11pm to 5am.
ਦਿੱਲੀ ’ਚ ਉੱਚ ਵਿਦਿਅਕ ਅਦਾਰੇ ਖੁੱਲ੍ਹਣਗੇ ਪਰ ਕੋਰੋਨਾ ਦੇ ਹਰ ਦਿਸ਼ਾ-ਨਿਰਦੇਸ਼ ਦਾ ਪਾਲਣ ਕਰਨਾ ਹੋਵੇਗਾ। ਇਸ ਦੇ ਨਾਲ ਹੀ ਸਕੂਲ ਲੜੀਵਾਰ ਤਰੀਕੇ ਨਾਲ ਖੁੱਲ੍ਹਣਗੇ। ਜਿਨ੍ਹਾਂ ਅਧਿਆਪਕਾਂ ਨੂੰ ਟੀਕਾ ਨਹੀਂ ਲੱਗਿਆ ਹੋਵੇਗਾ, ਉਨ੍ਹਾਂ ਨੂੰ ਸਕੂਲ ’ਚ ਐਂਟਰੀ ਨਹੀਂ ਮਿਲੇਗੀ।
ਇਹ ਵੀ ਪੜ੍ਹੋ– WhatsApp ਦਾ ਵੱਡਾ ਐਕਸ਼ਨ, ਬੈਨ ਕੀਤੇ 20 ਲੱਖ ਤੋਂ ਜ਼ਿਆਦਾ ਭਾਰਤੀ ਅਕਾਊਂਟ
ਨੋਟ: ਦਿੱਲੀ ਸਰਕਾਰ ਦੇ ਇਸ ਫ਼ੈਸਲੇ ਬਾਰੇ ਕੁਮੈਂਟ ਬਾਕਸ ਦਿਓ ਆਪਣੀ ਰਾਏ