ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਰੋਨਾ ਪਾਜ਼ੇਟਿਵ

Monday, Sep 14, 2020 - 08:33 PM (IST)

ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਿਆ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ 'ਚ ਰੱਖ ਲਿਆ ਹੈ। ਇਸ ਦੀ ਜਾਣਕਾਰੀ ਸਿਸੋਦੀਆ ਨੇ ਟਵੀਟ ਕਰ ਦਿੱਤਾ। ਉਪ ਮੁੱਖ ਮੰਤਰੀ ਨੇ ਟਵੀਟ 'ਚ ਲਿਖਿਆ, “ਹਲਕਾ ਬੁਖਾਰ ਹੋਣ ਤੋਂ ਬਾਅਦ ਅੱਜ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪ ਨੂੰ ਇਕਾਂਤਵਾਸ 'ਚ ਰੱਖ ਲਿਆ ਹੈ। ਫਿਲਹਾਲ ਬੁਖਾਰ ਜਾਂ ਹੋਰ ਕੋਈ ਪਰੇਸ਼ਾਨੀ ਨਹੀਂ ਹੈ ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੀਆਂ ਦੁਆਵਾਂ ਨਾਲ ਛੇਤੀ ਹੀ ਠੀਕ ਹੋ ਕੇ ਕੰਮ 'ਤੇ ਪਰਤਾਂਗਾ।“

ਰਾਜਧਾਨੀ 'ਚ ਪਿਛਲੇ ਪੰਜ ਦਿਨਾਂ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ 4000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਸਨ ਪਰ ਸੋਮਵਾਰ ਨੂੰ ਇਨ੍ਹਾਂ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਅੱਜ 3229 ਮਾਮਲੇ ਹੀ ਸਾਹਮਣੇ ਆਏ। ਦਿੱਲੀ ਦੇ ਸਿਹਤ ਮੰਤਰਾਲਾ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ 3,229 ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਰਾਜਧਾਨੀ 'ਚ ਪੀੜਤਾਂ ਦੀ ਗਿਣਤੀ 2,21,533 ਹੋ ਗਈ। ਇਸ ਦੌਰਾਨ 3,374 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਹੁਣ ਤੱਕ ਕੁਲ 1,88,122 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਇਸ ਮਿਆਦ 'ਚ ਕੋਰੋਨਾ ਇਨਫੈਕਸ਼ਨ ਨਾਲ 26 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਂਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧਕੇ 4,770 ਹੋ ਗਈ ਹੈ।
 


Inder Prajapati

Content Editor

Related News