ਦਿੱਲੀ ਆਬਕਾਰੀ ਘਪਲਾ ਮਾਮਲਾ; 4 ਮਾਰਚ ਤੱਕ CBI ਦੀ ਹਿਰਾਸਤ ''ਚ ਰਹਿਣਗੇ ਡਿਪਟੀ CM ਸਿਸੋਦੀਆ

Monday, Feb 27, 2023 - 05:49 PM (IST)

ਦਿੱਲੀ ਆਬਕਾਰੀ ਘਪਲਾ ਮਾਮਲਾ; 4 ਮਾਰਚ ਤੱਕ CBI ਦੀ ਹਿਰਾਸਤ ''ਚ ਰਹਿਣਗੇ ਡਿਪਟੀ CM ਸਿਸੋਦੀਆ

ਨਵੀਂ ਦਿੱਲੀ (ਕਮਲ ਕਾਂਸਲ) ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 4 ਮਾਰਚ ਤੱਕ ਸੀ. ਬੀ. ਆਈ. ਦੀ ਹਿਰਾਸਤ 'ਚ ਰਹਿਣਗੇ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਸੀ. ਬੀ. ਆਈ. ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੋਮਵਾਰ ਯਾਨੀ ਕਿ ਅੱਜ ਰਾਊਜ਼ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਸੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਕੀਤਾ ਗ੍ਰਿਫ਼ਤਾਰ

ਸੀ. ਬੀ. ਆਈ. ਨੇ ਅਦਾਲਤ ਨੂੰ ਕਿਹਾ ਕਿ ਪੁੱਛ-ਗਿੱਛ ਲਈ ਉਸ ਨੂੰ ਸਿਸੋਦੀਆ ਦੀ ਹਿਰਾਸਤ ਦੀ ਲੋੜ ਹੈ। ਜਾਂਚ ਏਜੰਸੀ ਨੇ ਸਿਸੋਦੀਆ ਨੂੰ ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਅਤੇ 5 ਦਿਨ ਲਈ ਹਿਰਾਸਤ ਵਿਚ ਸੌਂਪਣ ਦੀ ਬੇਨਤੀ ਕੀਤੀ, ਜਿਸ ਨੂੰ ਅਦਾਲਤ ਨੇ ਮੰਨ ਲਿਆ। ਸਿਸੋਦੀਆ ਦੀ ਪੇਸ਼ੀ ਦੌਰਾਨ ਰਾਊਜ਼ ਐਵੇਨਿਊ ਅਦਾਲਤ ਕੰਪਲੈਕਸ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ 'ਚ ਸੁਰੱਖਿਆ ਕਾਮਿਆਂ ਨੂੰ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ- 'ਮੋਦੀ ਸਰਕਾਰ ਉਹ ਹੀ ਕਰ ਰਹੀ ਹੈ, ਜੋ ਇੰਦਰਾ ਗਾਂਧੀ ਨੇ ਐਮਰਜੈਂਸੀ ਦੌਰਾਨ ਕੀਤਾ ਸੀ'

ਓਧਰ ਅਦਾਲਤ ਵਿਚ ਸਿਸੋਦੀਆ ਦੇ ਵਕੀਲ ਨੇ ਹਿਰਾਸਤ ਵਿਚ ਦੇਣ ਦੀ ਸੀ. ਬੀ. ਆਈ. ਦੀ ਬੇਨਤੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵਕਿੱਲ ਖ਼ਿਲਾਫ਼ ਕੋਈ ਸਬੂਤ ਨਹੀਂ ਹਨ। ਦੱਸਣਯੋਗ ਹੈ ਕਿ ਸੀ. ਬੀ. ਆਈ. ਨੇ 2021-22 ਦੀ ਆਬਕਾਰੀ ਨੀਤੀ (ਹੁਣ ਰੱਦ ਕੀਤੀ ਜਾ ਚੁੱਕੀ) ਨੂੰ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ 9 ਘੰਟੇ ਦੀ ਪੁੱਛ-ਗਿੱਛ ਮਗਰੋਂ ਐਤਵਾਰ ਸ਼ਾਮ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ- ਸਿਸੋਦੀਆ ਤੋਂ CBI ਦੀ ਪੁੱਛ-ਗਿੱਛ ਜਾਰੀ, ਵਿਰੋਧ ਪ੍ਰਦਰਸ਼ਨ ਕਰ ਰਹੇ 'ਆਪ' ਨੇਤਾ ਹਿਰਾਸਤ 'ਚ


author

Tanu

Content Editor

Related News