ਡਿਪਟੀ ਡਾਇਰੈਕਟਰ 'ਤੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦਾ ਦੋਸ਼, CM ਕੇਜਰੀਵਾਲ ਨੇ ਲਿਆ ਐਕਸ਼ਨ

Monday, Aug 21, 2023 - 01:02 PM (IST)

ਡਿਪਟੀ ਡਾਇਰੈਕਟਰ 'ਤੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦਾ ਦੋਸ਼, CM ਕੇਜਰੀਵਾਲ ਨੇ ਲਿਆ ਐਕਸ਼ਨ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ 'ਚ ਤਾਇਨਾਤ ਡਿਪਟੀ ਡਾਇਰੈਕਟਰ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਡਿਪਟੀ ਡਾਇਰੈਕਟਰ 'ਤੇ ਆਪਣੇ ਦੋਸਤ ਦੀ ਧੀ ਨਾਲ ਕਈ ਮਹੀਨਿਆਂ ਤੱਕ ਜਬਰ-ਜ਼ਿਨਾਹ ਦਾ ਦੋਸ਼ ਲੱਗਾ ਹੈ। 

ਇਹ ਵੀ ਪੜ੍ਹੋ- ਫਿਰੋਜ਼ਪੁਰ ’ਚ ਸਤਲੁਜ ਦਰਿਆ ਦੇ ਹੜ੍ਹ ਨਾਲ 50 ਪਿੰਡ ਅਜੇ ਵੀ ਘਿਰੇ, ਸੈਂਕੜੇ ਲੋਕ ਫਸੇ, NDRF ਵਲੋਂ ਰੈਸਕਿਊ ਜਾਰੀ

ਕੇਜਰੀਵਾਲ ਨੇ ਨਾਬਾਲਗ ਨਾਲ ਕਈ ਵਾਰ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ੀ ਦਿੱਲੀ ਸਰਕਾਰ ਦੇ ਅਧਿਕਾਰੀ ਨੂੰ ਸਸਪੈਂਡ ਕਰਨ ਦਾ ਹੁਕਮ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮਾਮਲੇ ਵਿਚ ਸ਼ਾਮ 5 ਵਜੇ ਤੱਕ ਮੁੱਖ ਸਕੱਤਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਪੁਲਸ ਮੁਤਾਬਕ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਖਿਲਾਫ਼ ਆਪਣੇ ਦੋਸਤ ਦੀ ਨਾਬਾਲਗ ਧੀ ਨਾਲ ਕਈ ਵਾਰ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਚੰਦਰਯਾਨ-3 ਦੀ ‘ਸਾਫਟ ਲੈਂਡਿੰਗ’ ਦਾ ਸਿੱਧਾ ਪ੍ਰਸਾਰਣ ਵੇਖ ਸਕਣਗੇ ਦੇਸ਼ ਵਾਸੀ

ਪੀੜਤਾ ਦੇ ਪਿਤਾ ਦਾ 1 ਅਕਤੂਬਰ 2020 'ਚ ਦਿਹਾਂਤ ਹੋ ਗਿਆ ਸੀ। ਉਦੋਂ ਤੋਂ ਉਹ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਘਰ ਰਹਿ ਰਹੀ ਸੀ। ਪੁਲਸ ਮੁਤਾਬਕ ਦੋਸ਼ੀ ਅਧਿਕਾਰੀ ਨੇ 2020 ਅਤੇ ਜਨਵਰੀ 2021 ਦਰਮਿਆਨ ਕੁੜੀ ਨਾਲ ਕਈ ਵਾਰ ਜਬਰ-ਜ਼ਿਨਾਹ ਕੀਤਾ। ਸ਼ਿਕਾਇਤ ਵਿਚ ਅਧਿਕਾਰੀ ਦੀ ਪਤਨੀ 'ਤੇ ਵੀ ਗਰਭਪਾਤ ਲਈ ਦਵਾਈ ਦੇਣ ਦਾ ਦੋਸ਼ ਲੱਗਾ ਹੈ। ਪੀੜਤਾ 12ਵੀਂ ਜਮਾਤ ਦੀ ਵਿਦਿਆਰਥਣ ਹੈ। ਸਾਲ 2020 ਵਿਚ ਪੀੜਤਾ ਦੇ ਪਿਤਾ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੀੜਤਾ ਕਾਫੀ ਪਰੇਸ਼ਾਨ ਰਹਿਣ ਲੱਗੀ, ਜਿਸ ਤੋਂ ਬਾਅਦ ਡਿਪਟੀ ਡਾਇਰੈਕਟਰ ਪੀੜਤਾ ਨੂੰ ਆਪਣੇ ਘਰ ਲੈ ਕੇ ਆ ਗਏ। 

ਦਿੱਲੀ ਮਹਿਲਾ ਕਮਿਸ਼ਨ ਨੇ ਪੁਲਸ ਨੂੰ ਜਾਰੀ ਕੀਤਾ ਨੋਟਿਸ

PunjabKesari

ਓਧਰ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਸਵਾਤੀ ਮਾਲੀਵਾਲ ਨੇ ਵੀ ਆਪਣੇ ਧਿਆਨ ਵਿਚ ਲੈਂਦੇ ਹੋਏ ਪੁਲਸ ਨੂੰ ਨੋਟਿਸ ਜਾਰੀ ਕੀਤਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਦਿੱਲੀ ਵਿਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਅਹੁਦੇ 'ਤੇ ਬੈਠੇ ਇਕ ਸਰਕਾਰੀ ਅਧਿਕਾਰੀ 'ਤੇ ਇਕ ਬੱਚੀ ਨਾਲ ਯੌਨ ਸ਼ੋਸ਼ਣ ਕਰਨ ਦਾ ਦੋਸ਼ ਲੱਗਾ ਹੈ। ਪੁਲਸ ਨੇ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਧੀਆਂ ਦੀ ਸੁਰੱਖਿਆ ਕਰਨਾ ਹੈ, ਉਹ ਦਰਿੰਦਾ ਬਣ ਜਾਵੇਗਾ ਤਾਂ ਧੀਆਂ ਕਿੱਥੇ ਜਾਣਗੇ। ਉਨ੍ਹਾਂ ਨੂੰ ਛੇਤੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Tanu

Content Editor

Related News