DRDO ਕੰਪਲੈਕਸ ''ਚ ਤਾਇਨਾਤ ਸੁਰੱਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ
Tuesday, Sep 10, 2019 - 01:15 PM (IST)

ਨਵੀਂ ਦਿੱਲੀ—ਦਿੱਲੀ ਦੇ ਸਿਵਲ ਲਾਈਨਜ਼ ਇਲਾਕੇ 'ਚ ਅੱਜ ਭਾਵ ਮੰਗਲਵਾਰ ਨੂੰ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਥੇ ਸਥਿਤ ਡੀ. ਆਰ. ਡੀ. ਓ. ਕੰਪਲੈਕਸ 'ਚ ਤਾਇਨਾਤ ਸੁਰੱਖਿਆ ਕਰਮਚਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਦਾ ਨਾਂ ਹਰਜੀਤ ਸਿੰਘ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ 'ਚ ਜੁੱਟ ਗਈ ਹੈ। ਪੁਲਸ ਨੂੰ ਮੌਕੇ 'ਤੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਦੱਸ ਦੇਈਏ ਕਿ 51 ਸਾਲਾਂ ਹਰਜੀਤ ਸਿੰਘ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦਾ ਰਹਿਣ ਵਾਲਾ ਹੈ।