ਦਿੱਲੀ 'ਚ ਇਕ ਵਾਰ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

05/15/2020 12:19:17 PM

ਨਵੀਂ ਦਿੱਲੀ- ਦਿੱਲੀ 'ਚ ਇਕ ਵਾਰ ਫਿਰ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ ਸਿਰਫ਼ 2.2 ਸੀ। ਇਸ ਕਾਰਨ ਬਹੁਤ ਘੱਟ ਲੋਕਾਂ ਨੂੰ ਇਸ ਦਾ ਅਹਿਸਾਸ ਹੋਇਆ। ਪਿਛਲੇ ਕੁਝ ਦਿਨਾਂ 'ਚ ਦੇਸ਼ ਦੀ ਰਾਜਧਾਨੀ 'ਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਇਸ ਤੋਂ ਪਹਿਲਾਂ 10 ਮਈ ਦੁਪਹਿਰ ਨੂੰ ਕਰੀਬ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੀ ਤੀਬਰਤਾ 3.5 ਦੱਸੀ ਜਾ ਰਹੀ ਸੀ। ਭੂਚਾਲ ਦਾ ਕੇਂਦਰ ਉੱਤਰ-ਪੂਰਬੀ ਦਿੱਲੀ 'ਚ ਵਜੀਰਪੁਰ ਨੇੜੇ ਸਤਿਹ ਤੋਂ 5 ਕਿਲੋਮੀਟਰ ਦੀ ਡੂੰਘਾਈ 'ਚ ਸਥਿਤ ਸੀ।

ਇਸ ਤੋਂ ਪਹਿਲਾਂ 12 ਅਤੇ 13 ਅਪ੍ਰੈਲ ਨੂੰ ਦਿੱਲੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 12 ਅਪ੍ਰੈਲ ਨੂੰ ਆਏ ਭੂਚਾਲ ਦੀ ਤੀਬਰਤਾ 3.5 ਸੀ, ਜਦੋਂ ਕਿ 13 ਅਪ੍ਰੈਲ ਨੂੰ ਆਏ ਭੂਚਾਲ ਦੀ ਤੀਬਰਤਾ 2.7 ਸੀ। ਦੋਵੇਂ ਭੂਚਾਲ ਦੇ ਝਟਕਿਆਂ ਦਾ ਕੇਂਦਰ ਦਿੱਲੀ ਹੀ ਸੀ।


DIsha

Content Editor

Related News