ਔਰਤਾਂ ਨੂੰ ਹਰ ਮਹੀਨੇ 2500 ਰੁਪਏ... BJP ਨੇ ਜਾਰੀ ਕੀਤਾ ਮੈਨੀਫੈਸਟੋ
Friday, Jan 17, 2025 - 05:06 PM (IST)
ਨਵੀਂ ਦਿੱਲੀ- ਭਾਜਪਾ ਨੇ ਅੱਜ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮੈਨੀਫੈਸਟੋ ਦਾ ਪਹਿਲਾ ਹਿੱਸਾ ਜਾਰੀ ਕੀਤਾ ਹੈ। ਭਾਜਪਾ ਨੇ ਮੈਨੀਫੈਸਟੋ ਦੇ ਪਹਿਲੇ ਹਿੱਸੇ 'ਚ ਔਰਤਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਹੈ। ਭਾਜਪਾ ਨੇ ਵਾਅਦਾ ਕੀਤਾ ਹੈ ਕਿ ਜੇਕਰ ਉਹ ਦਿੱਲੀ 'ਚ ਸਰਕਾਰ ਬਣਾਉਂਦੀ ਹੈ, ਤਾਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ। ਇਸ ਯੋਜਨਾ ਦਾ ਨਾਮ 'ਮਹਿਲਾ ਸਮ੍ਰਿੱਧੀ ਯੋਜਨਾ' ਹੋਵੇਗਾ ਅਤੇ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਪਹਿਲੀ ਕੈਬਨਿਟ ਵਿਚ ਪਾਸ ਕੀਤਾ ਜਾਵੇਗਾ।
ਨੱਡਾ ਨੇ ਕਿਹਾ ਕਿ ਦਿੱਲੀ 'ਚ ਚੱਲ ਰਹੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਭਾਜਪਾ ਦੀ ਸਰਕਾਰ ਬਣਨ 'ਤੇ ਵੀ ਜਾਰੀ ਰਹਿਣਗੀਆਂ। ਨੱਡਾ ਨੇ ਕਿਹਾ ਕਿ ਭਾਜਪਾ ਨੇ ਅੱਜ ਆਪਣੇ ਚੋਣ ਮੈਨੀਫੈਸਟੋ ਦਾ ਪਹਿਲਾ ਹਿੱਸਾ ਜਾਰੀ ਕਰ ਦਿੱਤਾ ਹੈ ਅਤੇ ਦੂਜਾ ਅਤੇ ਤੀਜਾ ਹਿੱਸਾ ਵੀ ਜਲਦੀ ਹੀ ਜਾਰੀ ਕੀਤਾ ਜਾਵੇਗਾ। ਭਾਜਪਾ ਨੇ ਕਿਹਾ ਕਿ ਪਾਰਟੀ ਦਾ ਮੈਨੀਫੈਸਟੋ ਵਿਕਸਿਤ ਦਿੱਲੀ ਦੀ ਨੀਂਹ ਰੱਖਣ ਵਾਲਾ ਹੈ। ਭਾਜਪਾ ਨੇ ਗਰੀਬਾਂ ਦਾ ਵੀ ਧਿਆਨ ਰੱਖਿਆ ਅਤੇ ਉਨ੍ਹਾਂ ਲਈ ਅਟਲ ਕੰਟੀਨ ਯੋਜਨਾ ਸ਼ੁਰੂ ਕਰਨ ਦੀ ਗੱਲ ਕੀਤੀ। ਨੱਡਾ ਨੇ ਕਿਹਾ ਕਿ ਦਿੱਲੀ ਦੀਆਂ ਝੁੱਗੀਆਂ-ਝੌਂਪੜੀਆਂ ਵਿੱਚ 5 ਰੁਪਏ ਵਿਚ ਪੂਰਾ ਖਾਣਾ ਮੁਹੱਈਆ ਕਰਵਾਉਣ ਲਈ ਅਟਲ ਕੰਟੀਨ ਯੋਜਨਾ ਸ਼ੁਰੂ ਕੀਤੀ ਜਾਵੇਗੀ।