ਦਿੱਲੀ ਚੋਣ : ਵੀਡੀਓ ਪੋਸਟ ਕਰ ਫਸੇ ਕੇਜਰੀਵਾਲ, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
Friday, Feb 07, 2020 - 07:18 PM (IST)

ਨਵੀਂ ਦਿੱਲੀ — ਵਿਧਾਨ ਸਭਾ ਚੋਣ ਲਈ ਵੋਟਿੰਗ ਤੋਂ ਪਹਿਲਾਂ ਦੀ ਸ਼ਾਮ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਸੋਮਵਾਰ ਨੂੰ ਇਕ ਵੀਡੀਓ ਸ਼ੇਅਰ ਕਰਨ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 3 ਫਰਵਰੀ ਨੂੰ ਇਕ ਟਵੀਟ ਕੀਤਾ ਸੀ, ਜਿਸ 'ਚ ਇਕ ਵੀਡੀਓ ਵੀ ਸ਼ੇਅਰ ਕੀਤਾ ਗਿਆ ਸੀ। ਇਸ ਵੀਡੀਓ ਨੂੰ ਲੈ ਕੇ ਹੀ ਚੋਣ ਕਮਿਸ਼ਨ ਨੇ ਸੀ.ਐੱਮ. ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ 'ਚ ਕਮਿਸ਼ਨ ਨੇ 8 ਫਰਵਰੀ ਨੂੰ ਸ਼ਾਮ 5 ਵਜੇ ਤਕ ਜਵਾਬ ਮੰਗਿਆ ਹੈ।