ਹਾਰ ਮਗਰੋਂ ਅਰਵਿੰਦ ਕੇਜਰੀਵਾਲ ਬੋਲੇ- ਜਨਤਾ ਦਾ ਫ਼ੈਸਲਾ ਸਿਰ ਮੱਥੇ

Saturday, Feb 08, 2025 - 03:38 PM (IST)

ਹਾਰ ਮਗਰੋਂ ਅਰਵਿੰਦ ਕੇਜਰੀਵਾਲ ਬੋਲੇ- ਜਨਤਾ ਦਾ ਫ਼ੈਸਲਾ ਸਿਰ ਮੱਥੇ

ਨਵੀਂ ਦਿੱਲੀ- ਦਿੱਲੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਬਹੁਤ ਨਿਮਰਤਾ ਨਾਲ ਲੋਕਾਂ ਦੇ ਜਨਾਦੇਸ਼ ਨੂੰ ਸਵੀਕਾਰ ਕਰਦੇ ਹਾਂ। ਜਨਤਾ ਦਾ ਫ਼ੈਸਲਾ ਸਿਰ ਮੱਥੇ। ਮੈਂ ਇਸ ਜਿੱਤ ਲਈ ਭਾਜਪਾ ਨੂੰ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਉਹ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਾਂਗੇ, ਜਿਨ੍ਹਾਂ ਲਈ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਅਤੇ ਬਹੁਮਤ ਦਿੱਤਾ। ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਪਿਛਲੇ 10 ਸਾਲਾਂ ਵਿਚ ਸਿਹਤ, ਸਿੱਖਿਆ, ਬਿਜਲੀ ਬੁਨਿਆਂਦੀ ਢਾਂਚੇ ਦੇ ਖੇਤਰ ਵਿਚ ਬਹੁਤ ਕੰਮ ਕੀਤਾ ਹੈ। 

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਹਾਰੇ

ਕੇਜਰੀਵਾਲ ਨੇ ਅੱਗੇ ਕਿਹਾ ਕਿ ਹੁਣ ਜਨਤਾ ਨੇ ਸਾਨੂੰ ਜੋ ਰੋਲ ਦਿੱਤਾ ਹੈ, ਉਸ ਵਿਚ ਅਸੀਂ ਸਕਾਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਇਸ ਤੋਂ ਇਲਾਵਾ ਸਮਾਜ ਸੇਵਾ, ਜਨਤਾ ਦੇ ਸੁੱਖ-ਦੁੱਖ ਵਿਚ ਕੰਮ ਆਉਣਾ, ਜਨਤਾ ਨੂੰ ਵਿਅਕਤੀਗਤ ਤੌਰ 'ਤੇ ਮਦਦ ਕਰਨਾ ਜਾਰੀ ਰੱਖਾਂਗੇ। ਅਸੀਂ ਸਿਆਸਤ ਵਿਚ ਕੋਈ ਸੱਤਾ ਲਈ ਨਹੀਂ ਆਏ। ਅਸੀਂ ਸਿਆਸਤ ਨੂੰ ਸਿਰਫ਼ ਇਕ ਅਜਿਹਾ ਜ਼ਰੀਆ ਮੰਨਦੇ ਹਾਂ, ਜਿਸ ਜ਼ਰੀਏ ਜਨਤਾ ਦੀ ਸੇਵਾ ਕੀਤੀ ਜਾ ਸਕੇ। ਅਸੀਂ ਜਨਤਾ ਦੇ ਸੁੱਖ-ਦੁੱਖ ਲਈ ਕੰਮ ਕਰਦੇ ਰਹਾਂਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਤਮਾਮ ਵਰਕਰਾਂ ਨੂੰ ਬਹੁਤ ਵਧਾਈ ਦੇਣਾ ਚਾਹੁੰਦਾ ਹਾਂ। ਤੁਸੀਂ ਲੋਕਾਂ ਨੇ ਬਹੁਤ ਸ਼ਾਨਦਾਰ ਚੋਣ ਲੜੀ, ਬਹੁਤ ਮਿਹਨਤ ਕੀਤੀ। ਇਸ ਚੋਣਾਂ ਦੌਰਾਨ ਉਨ੍ਹਾਂ ਨੇ ਬਹੁਤ ਕੁਝ ਸਹਿਆ। ਤਮਾਮ ਵਰਕਰਾਂ ਨੂੰ ਬਹੁਤ-ਬਹੁਤ ਵਧਾਈ।

ਇਹ ਵੀ ਪੜ੍ਹੋ-  ਦਿੱਲੀ ਚੋਣ ਨਤੀਜੇ: ਆ ਗਿਆ ਪਹਿਲਾ ਨਤੀਜਾ, 'AAP' ਦੀ ਝੋਲੀ ਪਈ ਇਹ ਸੀਟ

ਦੱਸ ਦੇਈਏ ਕਿ 70 ਵਿਧਾਨ ਸਭਾ ਸੀਟਾਂ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਹੁਣ ਤੱਕ 48 ਸੀਟਾਂ ਨਾਲ ਅੱਗੇ ਹੈ। ਉੱਥੇ ਹੀ ਆਮ ਆਦਮੀ ਪਾਰਟੀ ਮਹਿਜ 22 ਸੀਟਾਂ ਨਾਲ ਅੱਗੇ ਚੱਲ ਰਹੀ ਹੈ। 'ਆਪ' ਲਈ ਚਿੰਤਾ ਦੀ ਗੱਲ ਇਹ ਹੈ ਕਿ ਸੀ. ਐੱਮ. ਆਤਿਸ਼ੀ ਨੂੰ ਛੱਡ ਕੇ ਉਸ ਦੇ ਤਮਾਮ ਚਿਹਰੇ ਚੋਣਾਂ ਹਾਰ ਗਏ ਹਨ, ਜਿਸ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤੇਂਦਰ ਜੈਨ ਵਰਗੇ ਆਗੂ ਸ਼ਾਮਲ ਹਨ।

ਇਹ ਵੀ ਪੜ੍ਹੋ- ਕੇਜਰੀਵਾਲ ਨੇ ਨਹੀਂ ਮੰਨੀ ਮੇਰੀ ਗੱਲ, ਦਿੱਲੀ ਨਤੀਜਿਆਂ 'ਤੇ ਬੋਲੇ ਅੰਨਾ ਹਜ਼ਾਰੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News