ਦਿੱਲੀ ਚੋਣਾਂ 2020 : ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨੇ ਪਾਈ ਵੋਟ
Saturday, Feb 08, 2020 - 09:36 AM (IST)

ਨਵੀਂ ਦਿੱਲੀ— ਦਿੱਲੀ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਹੋਵੋਗੀ, ਇਸ ਲਈ ਅੱਜ ਭਾਵ ਸ਼ਨੀਵਾਰ ਨੂੰ ਦਿੱਲੀ 'ਚ ਵੋਟਾਂ ਪੈ ਰਹੀਆਂ ਹਨ। ਵੋਟਾਂ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤਕ ਹੋਵੇਗੀ। ਚੋਣਾਂ 'ਚ ਕੁੱਲ 672 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਦਿੱਲੀ ਦੇ 1,47,86,382 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣਾਵੀ ਮੁਕਾਬਲੇ 'ਚ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਮੁੱਖ ਰੂਪ ਨਾਲ ਚੋਣ ਮੈਦਾਨ ਵਿਚ ਹਨ। ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।
ਦਿੱਲੀ ਦੀ ਜਨਤਾ 'ਚ ਜਿੱਥੇ ਵੋਟਾਂ ਨੂੰ ਲੈ ਕੇ ਉਤਸ਼ਾਹ ਹੈ, ਉੱਥੇ ਹੀ ਨੇਤਾਵਾਂ 'ਚ ਵੋਟਿੰਗ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਦੇ ਚਾਂਦਨੀ ਚੌਕ ਤੋਂ ਕਾਂਗਰਸ ਉਮੀਦਵਾਰ ਅਲਕਾ ਲਾਂਬਾ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਨੇ ਟੈਗੋਰ ਗਾਰਡਨ ਐਕਸਟੈਂਸ਼ਨ 'ਚ ਵੋਟ ਪਾਈ। ਇੱਥੇ ਦੱਸ ਦੇਈਏ ਕਿ ਅਲਕਾ ਲਾਂਬਾ, ਆਮ ਆਦਮੀ ਪਾਰਟੀ (ਆਪ) ਦੇ ਪ੍ਰਹਿਲਾਦ ਸਿੰਘ ਸੈਨੀ ਅਤੇ ਭਾਜਪਾ ਦੀ ਸੁਮਨ ਗੁਪਤਾ ਵਿਰੁੱਧ ਚੋਣ ਮੈਦਾਨ ਵਿਚ ਹੈ। ਅਲਕਾ ਲਾਂਬਾ ਕਦੇ 'ਆਪ' ਪਾਰਟੀ ਦਾ ਚਿਹਰਾ ਰਹੀ ਹੈ ਪਰ ਬੀਤੇ ਸਾਲ ਹੀ ਉਨ੍ਹਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਸੀ।