ਦਿੱਲੀ ਚੋਣਾਂ 2020 : ਲਾਵਾਂ ਲੈਣ ਤੋਂ ਪਹਿਲਾਂ ਵੋਟ ਪਾਉਣ ਪੁੱਜਾ ਲਾੜਾ

02/08/2020 10:39:54 AM

ਨਵੀਂ ਦਿੱਲੀ— ਦਿੱਲੀ ਚੋਣਾਂ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੋਟਿੰਗ ਕੇਂਦਰਾਂ 'ਤੇ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਦਿੱਲੀ ਚੋਣਾਂ 2020 ਨੂੰ ਲੈ ਕੇ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਅਤੇ ਸ਼ਾਮ 6 ਵਜੇ ਤਕ ਵੋਟਾਂ ਪੈਣਗੀਆਂ। ਇਕ ਪਾਸੇ ਜਿੱਥੇ ਨੇਤਾ ਤਕ ਵੋਟ ਪਾਉਣ ਲਈ ਪੁੱਜ ਰਹੇ ਹਨ, ਉੱਥੇ ਹੀ ਦਿੱਲੀ ਦੇ ਸ਼ਕਰਪੁਰ ਇਲਾਕੇ 'ਚ ਸਥਿਤ ਐੱਮ. ਸੀ. ਡੀ. ਪ੍ਰਾਇਮਰੀ ਸਕੂਲ ਵਿਚ ਇਕ ਲਾੜਾ ਲਾਵਾਂ ਲੈਣ ਤੋਂ ਪਹਿਲਾਂ ਵੋਟ ਪਾਉਣ ਪੁੱਜਾ। ਲਾੜੇ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ। ਇਸ ਦੌਰਾਨ ਬਰਾਤੀ ਵੀ ਨਾਲ ਸਨ। ਵੋਟ ਪਾਉਣ ਆਏ ਲਾੜੇ ਨੇ ਕਿਹਾ ਕਿ ਵਿਆਹ ਤੋਂ ਪਹਿਲਾਂ ਮੇਰੇ ਲਈ ਵੋਟ ਪਾਉਣਾ ਬਹੁਤ ਜ਼ਰੂਰੀ ਸੀ, ਵਿਆਹ 'ਚ ਭਾਵੇਂ ਦੇਰੀ ਹੋ ਜਾਂਦੀ। ਲਾੜੇ ਨੇ ਕਿਹਾ ਕਿ ਉਸ ਨੇ ਆਪਣੀ ਹੋਣ ਵਾਲੀ ਪਤਨੀ ਨੂੰ ਵੀ ਵੋਟ ਪਾਉਣ ਲਈ ਕਿਹਾ ਹੈ।

PunjabKesari

ਦੱਸਣਯੋਗ ਹੈ ਕਿ ਦਿੱਲੀ ਚੋਣਾਂ 'ਚ ਕੁੱਲ 672 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਦਿੱਲੀ ਦੇ 1,47,86,382 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਚੋਣਾਵੀ ਮੁਕਾਬਲੇ 'ਚ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਮੁੱਖ ਰੂਪ ਨਾਲ ਚੋਣ ਮੈਦਾਨ ਵਿਚ ਹਨ। ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਮੈਦਾਨ ਵਿਚ ਹਨ। ਉਨ੍ਹਾਂ ਵਿਰੁੱਧ ਭਾਜਪਾ ਦੇ ਸੁਨੀਲ ਯਾਦਵ ਅਤੇ ਕਾਂਗਰਸ ਦੇ ਰੋਮੇਸ਼ ਸਭਰਵਾਲ ਚੋਣ ਮੈਦਾਨ ਵਿਚ ਹਨ।


Tanu

Content Editor

Related News