ਦਿੱਲੀ ਆਬਕਾਰੀ ਮਾਮਲਾ: ਅਦਾਲਤ ਨੇ ਸੰਜੇ ਸਿੰਘ ਦੀ ED ਹਿਰਾਸਤ ਇਸ ਤਾਰੀਖ਼ ਤੱਕ ਵਧਾਈ
Tuesday, Oct 10, 2023 - 04:36 PM (IST)
ਨਵੀਂ ਦਿੱਲੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਹਿਰਾਸਤ 13 ਅਕਤੂਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਕੇਂਦਰੀ ਜਾਂਚ ਏਜੰਸੀ ਵਲੋਂ ਦਾਇਰ ਇਕ ਅਰਜ਼ੀ 'ਤੇ ਇਹ ਆਦੇਸ਼ ਦਿੱਤਾ। ਈ. ਡੀ. ਨੇ ਸੰਜੇ ਸਿੰਘ 'ਤੇ ਜਾਂਚ ਵਿਚ ਸਹਿਯੋਗ ਨਾ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੀ ਹਿਰਾਸਤ ਦਾ ਸਮਾਂ 5 ਦਿਨ ਵਧਾਉਣ ਦੀ ਬੇਨਤੀ ਕੀਤੀ ਸੀ। ਦੱਸ ਦੇਈਏ ਕਿ ਸੰਜੇ ਨੂੰ 2021-22 ਦੀ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੀ ਆਪਣੀ ਜਾਂਚ ਦੇ ਸਿਲਸਿਲੇ ਵਿਚ ਈ. ਡੀ. ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ- ਸ਼ਰਾਬ ਘਪਲੇ 'ਚ ਪੁੱਛ-ਗਿੱਛ ਮਗਰੋਂ ED ਦੀ ਵੱਡੀ ਕਾਰਵਾਈ, ਸੰਜੇ ਸਿੰਘ ਗ੍ਰਿਫ਼ਤਾਰ
ਕੀ ਹੈ ਦਿੱਲੀ ਦਾ ਸ਼ਰਾਬ ਘਪਲਾ?
ਮਾਮਲਾ ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ 2021-22 ਨਾਲ ਜੁੜਿਆ ਹੋਇਆ ਹੈ। ਦਿੱਲੀ ਸਰਕਾਰ ਨੇ 17 ਨਵੰਬਰ 2021 ਤੋਂ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਸੀ। ਨਵੀਂ ਸ਼ਰਾਬ ਨੀਤੀ ਤਹਿਤ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਅਤੇ ਦਿੱਲੀ ਸਰਕਾਰ ਇਸ ਤੋਂ ਪੂਰੀ ਤਰ੍ਹਾਂ ਬਾਹਰ ਆ ਗਈ। ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਲਿਆ ਕੇ ਮਾਫੀਆ ਰਾਜ ਖਤਮ ਕਰਨ ਦੀ ਦਲੀਲ ਦਿੱਤੀ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਸ ਨਾਲ ਸਰਕਾਰ ਦਾ ਮਾਲੀਆ ਵਧੇਗਾ। ਨਵੀਂ ਆਬਕਾਰੀ ਨੀਤੀ ਜਦੋਂ ਦਿੱਲੀ ਵਿੱਚ ਲਾਗੂ ਹੋਈ ਤਾਂ ਨਤੀਜੇ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਆਏ। ਕਿੱਥੇ ਸਰਕਾਰ ਨੇ ਮਾਲੀਆ ਵਧਣ ਦਾ ਦਾਅਵਾ ਕੀਤਾ ਸੀ ਤੇ ਕਿੱਥੇ ਨੁਕਸਾਨ ਝੱਲਣਾ ਪਿਆ ਸੀ।
ਇਹ ਵੀ ਪੜ੍ਹੋ- ਅਦਾਲਤ ਨੇ ਸੰਜੇ ਸਿੰਘ ਨੂੰ ਪੇਸ਼ੀ ਦੌਰਾਨ ਮੀਡੀਆ ਨਾਲ ਗੱਲ ਨਾ ਕਰਨ ਦਾ ਦਿੱਤਾ ਨਿਰਦੇਸ਼
ਦਿੱਲੀ ਦੇ LG ਨੇ ਮੁੱਖ ਸਕੱਤਰ ਦੀ ਰਿਪੋਰਟ ਦੇ ਆਧਾਰ 'ਤੇ 22 ਜੁਲਾਈ 2022 ਨੂੰ CBI ਜਾਂਚ ਦੀ ਸਿਫ਼ਾਰਸ਼ ਕੀਤੀ ਸੀ। LG ਦੀ ਸਿਫ਼ਾਰਿਸ਼ ਤੋਂ ਬਾਅਦ CBI ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੇਂਦਰੀ ਏਜੰਸੀ ਨੇ ਇਸ ਮਾਮਲੇ ਵਿਚ ਡਿਪਟੀ CM ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8